ਨਵੀਂ ਦਿੱਲੀ: ਇੱਕ ਵਾਰ ਫਿਰ ਤੋਂ ਕੋਰੋਨਾ ਵਾਇਰਸ ਦੇ ਮਾਮਲਿਆਂ ਵਿੱਚ ਵਾਧਾ ਹੋਇਆ ਹੈ। ਭਾਰਤ ਵਿੱਚ ਅੱਜ ਯਾਨੀ ਬੁੱਧਵਾਰ ਨੂੰ ਕੋਰੋਨਾ ਵਾਇਰਸ ਦੇ 5 ਹਜ਼ਾਰ ਤੋਂ ਵੱਧ ਮਾਮਲੇ ਦਰਜ ਕੀਤੇ ਗਏ ਹਨ। ਹਾਲਾਂਕਿ, ਇਸ ਖਤਰਨਾਕ ਵਾਇਰਸ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ 5600 ਤੋਂ ਵੱਧ ਹੈ। ਸਿਹਤ ਮੰਤਰਾਲੇ ਵੱਲੋਂ ਜਾਰੀ ਤਾਜ਼ਾ ਅੰਕੜਿਆਂ ਮੁਤਾਬਕ ਬੁੱਧਵਾਰ ਨੂੰ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਦੇ 5108 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦਕਿ ਇਸ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ 5675 ਹੋ ਗਈ ਹੈ।
Filed under


