● On air now · ਟੀਵੀ ਪੰਜਾਬ

Punjabi News · Since 2013

Breaking

ਅੰਮ੍ਰਿਤਸਰ ਕਾਊਂਟਰ ਇੰਟੈਲੀਜੈਂਸ ਨੇ 2 ਤਸਕਰਾਂ ਨੂੰ ਹਥਿਆਰਾਂ ਸਮੇਤ ਕੀਤਾ ਗ੍ਰਿਫ਼ਤਾਰ

ਡੈਸਕ- ਅੰਮ੍ਰਿਤਸਰ ਕਾਊਂਟਰ ਇੰਟੈਲੀਜੈਂਸ ਨੇ ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਸ ਸਬੰਧੀ ਪੰਜਾਬ ਡੀਜੀਪੀ ਗੌਰਵ ਯਾਦਵ ਨੇ ਐਕਸ ’ਤੇ ਪੋਸਟ ਸਾਂਝੀ ਕਰ ਕੇ ਜਾਣਕਾਰੀ ਦਿੱਤੀ ਹੈ। ਕਾਊਂਟਰ ਇੰਟੈਲੀਜੈਂਸ, ਅੰਮ੍ਰਿਤਸਰ ਨੇ 2 ਵਿਅਕਤੀਆਂ ਨੂੰ ਨੂਰਪੁਰ ਪੱਧਰੀ,…


ਡੈਸਕ- ਅੰਮ੍ਰਿਤਸਰ ਕਾਊਂਟਰ ਇੰਟੈਲੀਜੈਂਸ ਨੇ ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਸ ਸਬੰਧੀ ਪੰਜਾਬ ਡੀਜੀਪੀ ਗੌਰਵ ਯਾਦਵ ਨੇ ਐਕਸ ’ਤੇ ਪੋਸਟ ਸਾਂਝੀ ਕਰ ਕੇ ਜਾਣਕਾਰੀ ਦਿੱਤੀ ਹੈ।

ਕਾਊਂਟਰ ਇੰਟੈਲੀਜੈਂਸ, ਅੰਮ੍ਰਿਤਸਰ ਨੇ 2 ਵਿਅਕਤੀਆਂ ਨੂੰ ਨੂਰਪੁਰ ਪੱਧਰੀ, ਨੇੜੇ ਘਰਿੰਡਾ, ਅੰਮ੍ਰਿਤਸਰ ਤੋਂ ਗ੍ਰਿਫਤਾਰ ਕੀਤਾ ਜਦੋਂ ਉਹ ਪਾਕਿਸਤਾਨ ਤੋਂ ਤਸਕਰੀ ਕੀਤੇ ਗਏ ਹਥਿਆਰਾਂ ਦੀ ਖੇਪ ਨੂੰ ਸੌਂਪਣ ਲਈ ਕਿਸੇ ਹੋਰ ਆਪ੍ਰੇਟਿਵ ਦੀ ਉਡੀਕ ਕਰ ਰਹੇ ਸਨ। ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਅੰਮ੍ਰਿਤਸਰ ਵਿਖੇ ਆਰਮਜ਼ ਐਕਟ ਅਧੀਨ ਐਫ.ਆਈ.ਆਰ. ਦਰਜ ਕੀਤੀ ਗਈ। 8 ਆਧੁਨਿਕ ਹਥਿਆਰ ਜਿਸ ਵਿਚ 4 ਗਲੋਕ ਪਿਸਤੌਲ (ਆਸਟ੍ਰੀਆ ਵਿਚ ਬਣੇ), 2 ਤੁਰਕੀਏ 9 ਐਲ.ਐਲ. ਪਿਸਤੌਲ ਅਤੇ 2 ਐਕਸ-ਸ਼ਾਟ ਜ਼ਿਗਾਨਾ .30 ਬੋਰ ਦੇ ਪਿਸਤੌਲ ਸਮੇਤ 10 ਰੌਂਦ ਸ਼ਾਮਿਲ ਹਨ।


Filed under