ਦਿੱਲੀ ‘ਚ 30 ਅਪ੍ਰੈਲ ਤੱਕ ਲੱਗਿਆ ਰਾਤ ਦਾ ਕਰਫਿਊ।

ਰਾਜਧਾਨੀ ਵਿੱਚ ਲਾਗ ਦੇ ਮਾਮਲਿਆਂ ਦੀ ਕੁੱਲ ਗਿਣਤੀ ਹੁਣ 679,962 ਹੋ ਗਈ ਹੈ, ਜਿਸ ਵਿੱਚ 14,589 ਸਰਗਰਮ ਕੇਸ ਹਨ।

Share News:

ਕੋਰੋਨਾ ਵਾਇਰਸ ਦੀ ਲਾਗ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਰਾਜਧਾਨੀ ਦਿੱਲੀ ਵਿੱਚ ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ ਕਰਫਿਊ ਲਗਾ ਦਿੱਤਾ ਗਿਆ ਹੈ।

ਦਿੱਲੀ ਸਰਕਾਰ ਅਨੁਸਾਰ ਇਹ ਰਾਤ ਦਾ ਕਰਫਿਊ 30 ਅਪ੍ਰੈਲ ਤੱਕ ਫਿਲਹਾਲ ਲਾਗੂ ਰਹੇਗਾ। ਸੋਮਵਾਰ ਨੂੰ, ਦਿੱਲੀ ਵਿੱਚ ਕੋਰੋਨਾ ਦੀ ਲਾਗ ਦੇ 3,548 ਨਵੇਂ ਕੇਸ ਦਰਜ ਕੀਤੇ ਗਏ ਹਨ, ਜਦੋਂ ਕਿ 15 ਲੋਕਾਂ ਦੀ ਮੌਤ ਹੋਈ ਹੈ। ਇਸ ਦੇ ਨਾਲ ਹੀ, ਰਾਜਧਾਨੀ ਵਿੱਚ ਲਾਗ ਦੇ ਮਾਮਲਿਆਂ ਦੀ ਕੁੱਲ ਗਿਣਤੀ ਹੁਣ 679,962 ਹੋ ਗਈ ਹੈ। ਇਸ ਸਮੇਂ ਦਿੱਲੀ ਵਿੱਚ ਕੋਰੋਨਾ ਦੇ 14,589 ਸਰਗਰਮ ਕੇਸ ਹਨ।

ਕਰਫਿਊ ਤੋਂ ਕਿਸ ਨੂੰ ਛੋਟ ਮਿਲੇਗੀ

ਦਿੱਲੀ ਸਰਕਾਰ ਦੇ ਅਨੁਸਾਰ ਸਿਹਤ ਕਰਮਚਾਰੀਆਂ ‘ਤੇ ਕੋਈ ਵੀ ਰਾਤ ਦਾ ਕਰਫਿਊ ਲਾਗੂ ਨਹੀਂ ਹੋਵੇਗਾ, ਪਰ ਉਨ੍ਹਾਂ ਲਈ ਇਸ ਸਮੇਂ ਦੌਰਾਨ ਪਛਾਣ ਪੱਤਰ ਦਿਖਾਉਣਾ ਜ਼ਰੂਰੀ ਹੋਵੇਗਾ। ਨਾਲ ਹੀ, ਏਅਰਪੋਰਟ, ਰੇਲਵੇ ਸਟੇਸ਼ਨ ਜਾਂ ਬੱਸ ਸਟੇਸ਼ਨ ਜਾਣ ਵਾਲੇ ਲੋਕਾਂ ਨੂੰ ਟਿਕਟ ਦਿਖਾਉਣੀ ਪਏਗੀ। ਗਰਭਵਤੀ ਔਰਤਾਂ ਅਤੇ ਹੋਰ ਮਰੀਜ਼ਾਂ ਨੂੰ ਵੀ ਇਲਾਜ ਲਈ ਆਉਣ-ਜਾਉਣ ਦੀ ਆਗਿਆ ਹੋਵੇਗੀ। ਜਿਨ੍ਹਾਂ ਲੋਕਾਂ ਨੂੰ ਰਾਤ ਦੇ ਕਰਫਿਊ ਤੋਂ ਛੂਟ ਦਿੱਤੀ ਜਾਵੇਗੀ, ਉਨ੍ਹਾਂ ਲਈ ਟੈਕਸੀ, ਆਟੋ, ਬੱਸਾਂ, ਮੈਟਰੋ ਅਤੇ ਹੋਰ ਜਨਤਕ ਆਵਾਜਾਈ ਦੀ ਮਨਜ਼ੂਰ ਹੋਵੇਗੀ। ਨਾਲ ਹੀ, ਜਿਹੜੇ ਵਿਭਾਗ ਜ਼ਰੂਰੀ ਸੇਵਾਵਾਂ ਪ੍ਰਦਾਨ ਕਰਦੇ ਹਨ, ਨੂੰ ਵੀ ਕਰਫਿਊ ਤੋਂ ਛੋਟ ਦਿੱਤੀ ਜਾਵੇਗੀ।

leave a reply