ਡੈਸਕ- ਭਾਰਤ ਵੱਲੋਂ ਦਿੱਤਾ ਟੀਚਾ ਪੂਰਾ ਕਰਕੇ ਆਸਟ੍ਰੇਲੀਆ ਵਿਸ਼ਵ ਕੱਪ 2023 ਦੀ ਜੇਤੂ ਟੀਮ ਬਣ ਗਈ ਹੈ। ਇਸ ਮੈਚ ਵਿੱਚ ਆਸਟ੍ਰੇਲੀਆ ਨੇ ਭਾਰਤ ਨੂੰ ਕਰਾਰੀ ਹਾਰ ਦਿੰਦੇ ਹੋਏ ਛੇਵੀਂ ਵਾਰ ਵਰਲਡ ਕੱਪ ਦਾ ਤਾਜ ਆਪਣੇ ਨਾਂ ਕਰ ਲਿਆ ਹੈ। ਉਥੇ ਹੀ ਭਾਰਤ ਦੀ ਹਾਰ ਨਾਲ ਭਾਰਤੀ ਕ੍ਰਿਕਟ ਪ੍ਰੇਮੀਆਂ ਦੇ ਦਿਲ ਟੁੱਟ ਗਏ ਹਨ। ਦੱਸ ਦੇਈਏ ਕਿ ਇਸ ਮੈਚ ਵਿੱਚ ਭਾਰਤ ਨੇ ਆਲ ਆਊਟ ਹੋ ਕੇ 240 ਰਨ ਬਣਾਏ ਸਨ, ਜਿਸ ਨੂੰ ਆਸਟ੍ਰੇਲੀਆ ਦੀ ਟੀਮ ਨੇ ਆਸਾਨੀ ਨਾਲ ਪੂਰਾ ਕਰ ਲਿਆ। ਟਰੇਵਿਸ ਹੈੱਡ ਅਤੇ ਮਾਰਨਸ ਲੈਬੁਸ਼ਗਨ ਆਸਟ੍ਰੇਲੀਆ ਦੀ ਜਿੱਤ ਦੇ ਹੀਰੋ ਰਹੇ।
ਮੈਚ ਦੀ ਗੱਲ ਕਰੀਏ ਤਾਂ ਆਸਟ੍ਰੇਲੀਆਈ ਕਪਤਾਨ ਪੈਟ ਕਮਿੰਸ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਟੀਮ ਇੰਡੀਆ ਨੇ ਪਹਿਲਾਂ ਬੱਲੇਬਾਜ਼ੀ ਦਾ ਸੱਦਾ ਦਿੱਤਾ ਤਾਂ 50 ਓਵਰਾਂ ਵਿੱਚ 240 ਦੌੜਾਂ ਬਣਾਈਆਂ। ਆਸਟਰੇਲੀਆ ਨੇ 43 ਓਵਰਾਂ ਵਿੱਚ 4 ਵਿਕਟਾਂ ਗੁਆ ਕੇ 241 ਦੌੜਾਂ ਦਾ ਟੀਚਾ ਹਾਸਲ ਕਰ ਲਿਆ। ਆਸਟ੍ਰੇਲੀਆ ਲਈ ਟ੍ਰੈਵਿਸ ਹੈੱਡ ਨੇ ਸੈਂਕੜਾ ਲਗਾਇਆ। ਉਸ ਨੇ 137 ਦੌੜਾਂ ਬਣਾਈਆਂ। ਮਾਰਨਸ ਲਾਬੂਸ਼ੇਨ 58 ਦੌੜਾਂ ਬਣਾ ਕੇ ਨਾਬਾਦ ਰਹੇ ਅਤੇ ਗਲੇਨ ਮੈਕਸਵੈੱਲ 2 ਦੌੜਾਂ ਬਣਾ ਕੇ ਨਾਬਾਦ ਰਹੇ।
ਟੀਮ ਇੰਡੀਆ ਪੂਰੇ ਟੂਰਨਾਮੈਂਟ ‘ਚ ਅਜੇਤੂ ਰਹੀ। ਉਹ ਸਾਰੇ 10 ਮੈਚ ਜਿੱਤ ਕੇ ਫਾਈਨਲ ਵਿੱਚ ਪਹੁੰਚੀ। ਇਸ ਦੇ ਨਾਲ ਹੀ ਇਸ ਟੂਰਨਾਮੈਂਟ ਵਿੱਚ ਆਸਟਰੇਲੀਆ ਦੀ ਇਹ ਲਗਾਤਾਰ 6ਵੀਂ ਜਿੱਤ ਹੈ। ਆਸਟ੍ਰੇਲੀਆ ਨੇ ਪਹਿਲੀ ਵਾਰ 1987 ਵਿਚ ਵਿਸ਼ਵ ਕੱਪ ਟਰਾਫੀ ‘ਤੇ ਕਬਜ਼ਾ ਕੀਤਾ ਸੀ। ਇਸ ਤੋਂ ਬਾਅਦ ਉਹ 1999, 2003, 2007, 2015 ਵਿੱਚ ਵੀ ਚੈਂਪੀਅਨ ਬਣੀ। ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ‘ਚ ਖੇਡੇ ਗਏ ਮੈਚ ਨੂੰ ਦੇਖਣ ਲਈ 1.25 ਲੱਖ ਦਰਸ਼ਕ ਮੌਜੂਦ ਸਨ।
ਖੁਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਕਈ ਹੋਰ ਨੇਤਾ ਵੀ ਮੈਚ ਦੇਖਣ ਪਹੁੰਚੇ। ਭਾਰਤ ਦੀ ਹਾਰ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਲਿਖਿਆ, ”ਪਿਆਰੀ ਟੀਮ ਇੰਡੀਆ, ਵਿਸ਼ਵ ਕੱਪ ਦੌਰਾਨ ਤੁਹਾਡੀ ਪ੍ਰਤਿਭਾ ਅਤੇ ਦ੍ਰਿੜਤਾ ਕਮਾਲ ਦੀ ਸੀ। ਤੁਸੀਂ ਬੜੇ ਜਜ਼ਬੇ ਨਾਲ ਖੇਡੇ ਅਤੇ ਦੇਸ਼ ਦਾ ਮਾਣ ਵਧਾਇਆ। ਅਸੀਂ ਅੱਜ ਅਤੇ ਹਮੇਸ਼ਾ ਤੁਹਾਡੇ ਨਾਲ ਖੜੇ ਹਾਂ।” ਇਸ ਦੇ ਨਾਲ ਹੀ ਉਨ੍ਹਾਂ ਆਸਟ੍ਰੇਲੀਆਈ ਟੀਮ ਨੂੰ ਜਿੱਤ ਦੀ ਵਧਾਈ ਦਿੱਤੀ।