ਅੰਮ੍ਰਿਤਸਰ : ਪੰਜਾਬ ਦੇ ਉੱਪ ਮੁੱਖ ਮੰਤਰੀ ਓ. ਪੀ .ਸੋਨੀ ਨੇ ਕਿਹਾ ਹੈ ਕਿ ਪੰਜਾਬ ਵਿਚ ਕੱਲ੍ਹ ਅਤੇ ਅੱਜ ਹੋਈ ਬੇਮੌਸਮੀ ਬਰਸਾਤ ਕਾਰਨ ਕਿਸਾਨਾਂ ਦਾ ਜੋ ਨੁਕਸਾਨ ਹੋਇਆ ਹੈ, ਸਰਕਾਰ ਉਸ ਦਾ ਯੋਗ ਮੁਆਵਜ਼ਾ ਦੇਵੇਗੀ।
ਅੱਜ ਅੰਮ੍ਰਿਤਸਰ ਵਿਖੇ ਇਕ ਸਮਾਗਮ ਦੌਰਾਨ ਪ੍ਰੈਸ ਨਾਲ ਗੱਲਬਾਤ ਕਰਦੇ ਸ੍ਰੀ ਸੋਨੀ ਨੇ ਕਿਹਾ ਕਿ ਤਰਨਤਾਰਨ, ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ ਅਤੇ ਸਰਹੱਦ ਨਾਲ ਲੱਗਦੇ ਕਈ ਜ਼ਿਲ੍ਹਿਆਂ ਵਿਚ ਨਾਲ ਮੀਂਹ ਦੇ ਨਾਲ-ਨਾਲ ਗੜੇਮਾਰੀ ਵੀ ਹੋਈ ਸੀ।
ਜਿਸ ਕਾਰਨ ਖੇਤਾਂ ਵਿਚ ਪਾਣੀ ਭਰ ਗਿਆ ਅਤੇ ਕਈ ਥਾਵਾਂ ‘ਤੇ ਖੜ੍ਹੀਆਂ ਫ਼ਸਲਾਂ ਡਿੱਗ ਪਈਆਂ ਹਨ। ਉਨ੍ਹਾਂ ਦੱਸਿਆ ਕਿ ਫ਼ਸਲਾਂ ਦੇ ਨੁਕਸਾਨ ਨੂੰ ਦੇਖਦੇ ਹੋਏ ਵਿਸ਼ੇਸ਼ ਗਿਰਦਾਵਰੀ ਕਰਵਾਈ ਜਾਵੇਗੀ ਅਤੇ ਉਸ ਅਨੁਸਾਰ ਮੁਆਵਜ਼ਾ ਦਿੱਤਾ ਜਾਵੇਗਾ।
ਟੀਵੀ ਪੰਜਾਬ ਬਿਊਰੋ
Filed under

