ਚੰਡੀਗੜ੍ਹ : ਪੰਜਾਬ ਦੇ ਸ਼ਾਹੀ ਇਮਾਮ ਹਜ਼ਰਤ ਮੌਲਾਨਾ ਹਬੀਬ ਉਰ ਰਹਿਮਾਨ ਦਾ ਦਾ ਬੀਤੀ ਦੇਰ ਰਾਤ ਲੁਧਿਆਣਾ ਦੇ ਇਕ ਨਿੱਜੀ ਹਸਪਤਾਲ ਵਿਖੇ ਸੰਖੇਪ ਬਿਮਾਰੀ ਪਿੱਛੋਂ ਦਿਹਾਂਤ ਹੋ ਗਿਆ। ਉਹ 63 ਵਰ੍ਹਿਆਂ ਦੇ ਸਨ ਅਤੇ ਆਪਣੇ ਪਿੱਛੇ ਪਤਨੀ, ਇਕ ਧੀ ਤੇ ਦੋ ਪੁੱਤਰ ਛੱਡ ਗਏ ਹਨ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਆਪਣੇ ਸ਼ੋਕ ਸੰਦੇਸ਼ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਸ਼ਾਹੀ ਇਮਾਮ ਹਜ਼ਰਤ ਮੌਲਾਨਾ ਹਬੀਬ ਉਰ ਰਹਿਮਾਨ ਨੂੰ ਇਕ ਅਧਿਆਤਮਿਕ ਸ਼ਖਸੀਅਤ ਦੱਸਿਆ ਜਿਨਾਂ ਨੇ ਹਮੇਸ਼ਾ ਹੀ ਲੋਕਾਂ ਦਰਮਿਆਨ ਪਿਆਰ, ਸ਼ਾਂਤੀ ਅਤੇ ਭਾਈਚਾਰੇ ਦੇ ਸੁਨੇਹੇ ਦਾ ਪ੍ਰਚਾਰ ਕੀਤਾ।
ਟੀਵੀ ਪੰਜਾਬ ਬਿਊਰੋ
Filed under

