● On air now · ਟੀਵੀ ਪੰਜਾਬ

Punjabi News · Since 2013

Breaking

ਮਰਹੂਮ ਜੱਥੇਦਾਰ ਜਗਦੇਵ ਸਿੰਘ ਤਲਵੰਡੀ ਦੀ ਪਤਨੀ ਦਾ ਦੇਹਾਂਤ

ਚੰਡੀਗੜ : ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਰਹੂਮ ਜੱਥੇਦਾਰ ਜਗਦੇਵ ਸਿੰਘ ਤਲਵੰਡੀ ਦੀ ਪਤਨੀ ਮੋਹਿੰਦਰ ਕੌਰ ਸਦੀਵੀ ਵਿਛੋੜਾ ਦੇ ਗਏ ਹਨ। ਉਹ 91 ਵਰਿਆਂ ਦੇ ਸਨ। ਬੀਤੀ ਰਾਤ ਪੀ.ਜੀ.ਆਈ. ਵਿਖੇ ਲੰਮੀ ਬਿਮਾਰੀ ਪਿੱਛੋਂ ਉਨ੍ਹਾਂ…


ਚੰਡੀਗੜ : ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਰਹੂਮ ਜੱਥੇਦਾਰ ਜਗਦੇਵ ਸਿੰਘ ਤਲਵੰਡੀ ਦੀ ਪਤਨੀ ਮੋਹਿੰਦਰ ਕੌਰ ਸਦੀਵੀ ਵਿਛੋੜਾ ਦੇ ਗਏ ਹਨ। ਉਹ 91 ਵਰਿਆਂ ਦੇ ਸਨ। ਬੀਤੀ ਰਾਤ ਪੀ.ਜੀ.ਆਈ. ਵਿਖੇ ਲੰਮੀ ਬਿਮਾਰੀ ਪਿੱਛੋਂ ਉਨ੍ਹਾਂ ਦਾ ਦੇਹਾਂਤ ਹੋ ਗਿਆ। ਉਹ ਆਪਣੇ ਪਿੱਛੇ ਦੋ ਧੀਆਂ ਅਤੇ ਦੋ ਪੁੱਤਰ ਸਾਬਕਾ ਵਿਧਾਇਕ ਰਣਜੀਤ ਸਿੰਘ ਤਲਵੰਡੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਗਜੀਤ ਸਿੰਘ ਤਲਵੰਡੀ ਛੱਡ ਗਏ ਹਨ।

ਮੁੱਖ ਮੰਤਰੀ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਰਹੂਮ ਜੱਥੇਦਾਰ ਜਗਦੇਵ ਸਿੰਘ ਤਲਵੰਡੀ ਦੀ ਪਤਨੀ ਮੋਹਿੰਦਰ ਕੌਰ ਦੇ ਦੇਹਾਂਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਆਪਣੇ ਸ਼ੋਕ ਸੰਦੇਸ਼ ਵਿਚ ਮੁੱਖ ਮੰਤਰੀ ਨੇ ਕਿਹਾ, ‘‘ਮੈਨੂੰ ਸਰਦਾਰਨੀ ਮੋਹਿੰਦਰ ਕੌਰ ਦੇ ਦੇਹਾਂਤ ਬਾਰੇ ਜਾਣ ਕੇ ਬਹੁਤ ਦੁੱਖ ਹੋਇਆ ਜੋ ਕਿ ਉੱਚ ਗੁਣਾਂ ਦੀ ਧਾਰਨੀ ਅਤੇ ਨੇਕ ਨੀਅਤ ਵਾਲੀ ਸਖ਼ਸ਼ੀਅਤ ਸਨ।’’ ਮੁੱਖ ਮੰਤਰੀ ਨੇ ਦੁਖੀ ਪਰਿਵਾਰ, ਸਾਕ-ਸਨੇਹੀਆਂ ਤੇ ਦੋਸਤਾਂ ਨਾਲ ਦੁੱਖ ਸਾਂਝਾ ਕਰਦਿਆਂ ਵਾਹਿਗੁਰੂ ਅੱਗੇ ਵਿਛੜੀ ਹੋਈ ਰੂਹ ਦੀ ਆਤਮਿਕ ਸ਼ਾਂਤੀ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਦੀ ਅਰਦਾਸ ਕੀਤੀ।

ਟੀਵੀ ਪੰਜਾਬ ਬਿਊਰੋ

 


Filed under