ਰਾਜੀਵ ਗਾਂਧੀ ਖੇਲ ਰਤਨ ਪੁਰਸਕਾਰ ਦਾ ਨਾਂਅ ਬਦਲਕੇ ਮੇਜਰ ਧਿਆਨ ਚੰਦ ਨੂੰ ਕੀਤਾ ਸਮਰਪਿਤ

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਕ ਵੱਡਾ ਐਲਾਨ ਕਰਦਿਆਂ ਅੱਜ ਰਾਜੀਵ ਗਾਂਧੀ ਖੇਲ ਰਤਨ ਪੁਰਸਕਾਰ ਦਾ ਨਾਂਅ ਬਦਲ ਦਿੱਤਾ ਹੈ। ਤੁਹਾਨੂੰ ਦੱਸ ਦੇਈਏ ਕਿ ਮੋਦੀ ਸਰਕਾਰ ਨੇ ਰਾਜੀਵ ਗਾਂਧੀ ਖੇਲ ਰਤਨ ਪੁਰਸਕਾਰ ਦਾ ਨਾਂਅ ਮੇਜਰ ਧਿਆਨ ਚੰਦ ਨੂੰ ਸਮਰਪਿਤ ਕੀਤਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ।

ਉਨ੍ਹਾਂ ਨੇ ਟਵੀਟ ਕੀਤਾ ਕਿ ਉਨ੍ਹਾਂ ਪਲਾਂ ਦੇ ਵਿਚ ਜਿਨ੍ਹਾਂ ਨੇ ਦੇਸ਼ ਨੂੰ ਮਾਣ ਦਿੱਤਾ, ਬਹੁਤ ਸਾਰੇ ਦੇਸ਼ ਵਾਸੀਆਂ ਦੀ ਬੇਨਤੀ ਵੀ ਸਾਹਮਣੇ ਆਈ ਹੈ ਕਿ ਖੇਲ ਰਤਨ ਪੁਰਸਕਾਰ ਦਾ ਨਾਂਅ ਮੇਜਰ ਧਿਆਨ ਚੰਦ ਜੀ ਨੂੰ ਸਮਰਪਿਤ ਕੀਤਾ ਜਾਣਾ ਚਾਹੀਦਾ ਹੈ। ਲੋਕਾਂ ਦੀਆਂ ਭਾਵਨਾਵਾਂ ਨੂੰ ਧਿਆਨ ਵਿਚ ਰੱਖਦੇ ਹੋਏ, ਹੁਣ ਇਸਨੂੰ ਮੇਜਰ ਧਿਆਨ ਚੰਦ ਖੇਲ ਰਤਨ ਪੁਰਸਕਾਰ ਦੇ ਰੂਪ ਵਿਚ ਬਦਲਿਆ ਜਾ ਰਿਹਾ ਹੈ। ਜੈ ਹਿੰਦ!

ਇਕ ਹੋਰ ਟਵੀਟ ਵਿਚ ਪ੍ਰਧਾਨ ਮੰਤਰੀ ਨੇ ਕਿਹਾ ਕਿ ਅਸੀਂ ਸਾਰੇ ਉਲੰਪਿਕ ਖੇਡਾਂ ਵਿਚ ਭਾਰਤੀ ਖਿਡਾਰੀਆਂ ਦੇ ਮਹਾਨ ਯਤਨਾਂ ਤੋਂ ਹੈਰਾਨ ਹਾਂ। ਸਾਡੇ ਪੁੱਤਰਾਂ ਅਤੇ ਧੀਆਂ ਦੁਆਰਾ ਖਾਸ ਕਰਕੇ ਹਾਕੀ ਵਿਚ ਦਿਖਾਈ ਗਈ ਇੱਛਾ ਸ਼ਕਤੀ, ਜਿੱਤ ਪ੍ਰਤੀ ਦਿਖਾਇਆ ਗਿਆ ਜੋਸ਼, ਮੌਜੂਦਾ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਇਕ ਵੱਡੀ ਪ੍ਰੇਰਣਾ ਹੈ।

ਟੀਵੀ ਪੰਜਾਬ ਬਿਊਰੋ