Site icon TV Punjab | Punjabi News Channel

ਦੀਪ ਸਿੱਧੂ ਅਤੇ ਹੋਰ ਮੁਲਜ਼ਮਾਂ ਖਿਲਾਫ਼ ਅਦਾਲਤ ਨੇ ਮੁੜ ਜਾਰੀ ਕੀਤੇ ਸੰਮਨ

ਨਵੀਂ ਦਿੱਲੀ -ਲਾਲ ਕਿਲ੍ਹਾ ਹਿੰਸਾ ਮਾਮਲੇ ਦੇ ਮੁੱਖ ਦੋਸ਼ੀ ਦੀਪ ਸਿੱਧੂ ਅਤੇ ਹੋਰਾਂ ਖ਼ਿਲਾਫ਼ ਦਿੱਲੀ ਦੀ ਅਦਾਲਤ ਨੇ ਸੰਮਨ ਜਾਰੀ ਕੀਤੇ ਹਨ। ਚੀਫ ਮੈਟਰੋਪੋਲਿਟਨ ਮੈਜਿਸਟਰੇਟ ਗਜੇਂਦਰ ਸਿੰਘ ਨਾਗਰ ਨੇ ਸਾਰੇ ਮੁਲਜ਼ਮਾਂ ਨੂੰ 12 ਜੁਲਾਈ ਨੂੰ ਵੀਡੀਓ ਕਾਨਫਰੰਸ ਰਾਹੀਂ ਅਦਾਲਤ ‘ਚ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਹਨ। 

ਗੌਰਤਲਬ ਹੈ ਕਿ ਇਨ੍ਹਾਂ ਮੁਲਜ਼ਮਾ ਵੱਲੋਂ ਅਦਾਲਤ ਨੂੰ ਦੱਸਿਆ ਗਿਆ ਸੀ ਕਿ ਉਸ ਨੇ ਜੋ ਪਹਿਲਾਂ ਸੰਮਨ ਜਾਰੀ ਕੀਤੇ ਸਨ, ਉਹ ਉਨਾਂ ਨੂੰ ਨਹੀਂ ਮਿਲੇ। ਇਸ ਤੋਂ ਬਾਅਦ ਅੱਜ ਅਦਾਲਤ ਨੇ ਤਾਜ਼ਾ ਸੰਮਨ ਜਾਰੀ ਕਰ ਦਿੱਤੇ ਹਨ।

ਇਸ ਤੋਂ ਪਹਿਲਾਂ 19 ਜੂਨ ਨੂੰ ਜੱਜ ਨੇ ਇਸ ਕੇਸ ‘ਚ ਚਾਰਜਸ਼ੀਟ ਦਾ ਨੋਟਿਸ ਲੈਂਦਿਆਂ ਸਾਰੇ ਦੋਸ਼ੀਆਂ ਨੂੰ 29 ਜੂਨ ਨੂੰ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ ਸਨ ਪਰ ਮੰਗਲਵਾਰ ਨੂੰ ਸਿਰਫ਼ ਦੋਸ਼ੀ ਹਰਜੋਤ ਸਿੰਘ ਹੀ ਅਦਾਲਤ ‘ਚ ਪੇਸ਼ ਹੋਇਆ ਸੀ। ਦੂਜੇ ਮੁਲਜ਼ਮਾਂ ਦੇ ਵਕੀਲਾਂ ਨੇ ਅਦਾਲਤ ਨੂੰ ਦੱਸਿਆ ਕਿ ਉਨ੍ਹਾਂ ਦੇ ਮੁਵੱਕਲਾਂ ਨੂੰ ਅਜੇ ਤਲਬ ਨਹੀਂ ਕੀਤਾ ਗਿਆ ਹੈ। 

ਦੱਸਣਯੋਗ ਹੈ ਕਿ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਅੰਦੋਲਨ ਕਰ ਰਹੇ ਕਿਸਾਨ 26 ਜਨਵਰੀ ਨੂੰ ਟਰੈਕਟਰ ਰੈਲੀ ਦੌਰਾਨ ਲਾਲ ਕਿਲ੍ਹੇ ‘ਚ ਦਾਖ਼ਲ ਹੋਏ ਸਨ ਅਤੇ ਉਨ੍ਹਾਂ ਅਤੇ ਪੁਲਸ ਵਿਚਾਲੇ ਹੋਈ ਝੜਪ ‘ਚ ਵੱਡੀ ਗਿਣਤੀ ‘ਚ ਪੁਲਸ ਮੁਲਾਜ਼ਮ ਜ਼ਖ਼ਮੀ ਹੋ ਗਏ ਸਨ। 

ਟੀਵੀ ਪੰਜਾਬ ਬਿਊਰੋ

Exit mobile version