ਉੱਤਰਾਖੰਡ ਵਿਚ ਭਾਰੀ ਮੀਂਹ ਦੀ ਚਿਤਾਵਨੀ, ਦੇਹਰਾਦੂਨ-ਰਿਸ਼ੀਕੇਸ਼ ਪੁਲ ਟੁੱਟਾ

ਦੇਹਰਾਦੂਨ : ਉੱਤਰਾਖੰਡ ਵਿਚ ਭਾਰੀ ਮੀਂਹ ਪੈਣ ਦੀ ਚਿਤਾਵਨੀ ਦਿੱਤੀ ਗਈ ਹੈ। ਲਗਾਤਾਰ ਮੀਂਹ ਪੈਣ ਕਾਰਨ ਦੇਹਰਾਦੂਨ ਅਤੇ ਇਸਦੇ ਆਸ ਪਾਸ ਦੇ ਇਲਾਕਿਆਂ ਵਿਚ ਤਬਾਹੀ ਦੇ ਦ੍ਰਿਸ਼ ਵੀ ਸਾਹਮਣੇ ਆ ਰਹੇ ਹਨ। ਇਸ ਸਭ ਦੇ ਵਿਚਕਾਰ, ਭਾਰੀ ਮੀਂਹ ਕਾਰਨ ਦੇਹਰਾਦੂਨ-ਰਿਸ਼ੀਕੇਸ਼ ਪੁਲ ਰਾਣੀਪੋਖਰੀ ਦੇ ਨੇੜੇ ਤੋਂ ਟੁੱਟ ਗਿਆ ਹੈ। ਪੁਲ ਟੁੱਟਣ ਕਾਰਨ ਕਈ ਵਾਹਨਾਂ ਨੂੰ ਨੁਕਸਾਨ ਪਹੁੰਚਿਆ ਹੈ।

ਇੰਨਾ ਹੀ ਨਹੀਂ, ਰਾਜ ਵਿਚ ਭਾਰੀ ਮੀਂਹ ਕਾਰਨ ਮਾਲਦੇਵਤਾ-ਸਹਿਸਧਾਰਾ ਲਿੰਕ ਸੜਕ ‘ਤੇ ਪਾਣੀ ਖੜ੍ਹਨ ਕਾਰਨ ਆਵਾਜਾਈ ਵਿਚ ਭਾਰੀ ਦਿੱਕਤ ਆ ਰਹੀ ਹੈ। ਪੁਲ ਟੁੱਟਣ ਤੋਂ ਬਾਅਦ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਹੋ ਗਿਆ ਹੈ। ਹਾਲਾਂਕਿ, ਭਾਰੀ ਮੀਂਹ ਦੀ ਚਿਤਾਵਨੀ ਅਜੇ ਵੀ ਜਾਰੀ ਹੈ। ਮੌਸਮ ਵਿਭਾਗ ਵੱਲੋਂ ਰਾਜ ਵਿਚ ਅਲਰਟ ਜਾਰੀ ਕੀਤਾ ਗਿਆ ਹੈ। ਨੈਨੀਤਾਲ, ਚੰਪਾਵਤ, ਊਧਮ ਸਿੰਘ ਨਗਰ, ਬਾਗੇਸ਼ਵਰ ਅਤੇ ਪਿਥੌਰਾਗੜ੍ਹ ਵਿਚ ਲਗਾਤਾਰ ਮੀਂਹ ਪੈ ਰਿਹਾ ਹੈ।

ਟੀਵੀ ਪੰਜਾਬ ਬਿਊਰੋ