Site icon TV Punjab | Punjabi News Channel

ਦਿੱਲੀ ਦੇ ਭਾਜਪਾ ਨੇਤਾਵਾਂ ਵੱਲੋਂ ਮਾਲਵਿੰਦਰਸਿੰਘ ਮਾਲੀ ਖ਼ਿਲਾਫ਼ ਸ਼ਿਕਾਇਤ ਦਰਜ

ਨਵੀਂ ਦਿੱਲੀ : ਦਿੱਲੀ ਦੇ ਭਾਜਪਾ ਨੇਤਾਵਾਂ ਆਰਪੀ ਸਿੰਘ ਅਤੇ ਤੇਜਿੰਦਰ ਸਿੰਘ ਬੱਗਾ ਨੇ ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੱਧੂ ਦੇ ਸਾਬਕਾ ਸਲਾਹਕਾਰ ਮਾਲਵਿੰਦਰਸਿੰਘ ਮਾਲੀ ਖ਼ਿਲਾਫ਼ ਸੰਸਦ ਮਾਰਗ ਪੁਲਿਸ ਸਟੇਸ਼ਨ ਵਿਚ ਸ਼ਿਕਾਇਤ ਦਰਜ ਕਰਵਾਈ ਹੈ।

ਮਾਲੀ ਵਿਰੁੱਧ ਸ਼ਿਕਾਇਤ ਵਿਚ ਉਨ੍ਹਾਂ ਖ਼ਿਲਾਫ਼ ਭਾਰਤ ਸਰਕਾਰ ਵਿਰੁੱਧ ਜੰਗ ਛੇੜਨ ਤੇ ਦੇਸ਼ਧ੍ਰੋਹ ਵਰਗੇ ਦੋਸ਼ ਲਗਾਏ ਗਏ ਹਨ। ਇਸ ਬਾਰੇ ਜਾਣਕਾਰੀ ਦਿੰਦਿਆਂ ਤੇਜਿੰਦਰ ਸਿੰਘ ਬੱਗਾ ਨੇ ਕਿਹਾ ਕਿ ਉਨ੍ਹਾਂ ਨੇ ਰਾਜਿੰਦਰ ਨਗਰ ਪੁਲਿਸ ਸਟੇਸ਼ਨ ਵਿਚ ਵੀ ਮਾਲੀ ਖ਼ਿਲਾਫ਼ ਕਸ਼ਮੀਰ ਦੇ ਵੱਖਰੇ ਦੇਸ਼ ਹੋਣ ਬਾਰੇ ਪੋਸਟ ਪਾਉਣ ‘ਤੇ ਸ਼ਿਕਾਇਤ ਦਰਜ ਕਰਵਾਈ ਸੀ।

ਟੀਵੀ ਪੰਜਾਬ ਬਿਊਰੋ

Exit mobile version