ਜੰਤਰ-ਮੰਤਰ ਲਈ ਰਵਾਨਾ ਹੋਏ ਕਿਸਾਨਾਂ ਦੇ ਜਥੇ ਨੂੰ ਪੁਲਿਸ ਨੇ ਰੋਕਿਆ

ਨਵੀਂ ਦਿੱਲੀ : ਕਿਸਾਨਾਂ ਵੱਲੋਂ 3 ਨਵੇਂ ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਕਰਨ ਲਈ ਜੰਤਰ-ਮੰਤਰ ਲਈ ਰਵਾਨਾ ਹੋਏ ਕਿਸਾਨਾਂ ਦੇ ਜਥੇ ਨੂੰ ਪੁਲਿਸ ਨੇ ਰੋਕ ਲਿਆ ਹੈ। ਕਿਸਾਨਾਂ ਵੱਲੋਂ ਜੰਤਰ-ਮੰਤਰ ਵਿਖੇ ਅੱਜ ਤੋਂ ਕਿਸਾਨ ਸੰਸਦ ਚਲਾਈ ਜਾਵੇਗੀ। ਜਿਸ ਵਿਚ 200 ਕਿਸਾਨ ਹਰ ਰੋਜ਼ ਹਿੱਸਾ ਲੈਣਗੇ। ਇਸ ਪ੍ਰਦਰਸ਼ਨ ਦੇ ਮੱਦੇਨਜ਼ਰ ਦਿੱਲੀ ਪੁਲਿਸ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਉੱਥੇ ਹੀ, ਸਿੰਘੂ ਬਾਰਡਰ ਤੋਂ ਜੰਤਰ-ਮੰਤਰ ਲਈ ਰਵਾਨਾ ਹੋਏ ਕਿਸਾਨਾਂ ਦੇ ਜਥੇ ਦੀਆ ਬੱਸਾਂ ਨੂੰ ਪੁਲਿਸ ਨੇ ਰੋਕ ਲਿਆ ਹੈ।
ਟੀਵੀ ਪੰਜਾਬ ਬਿਊਰੋ