ਅੰਮ੍ਰਿਤਸਰ ਹਵਾਈ ਅੱਡੇ ਲਈ ਸਿੱਧੀ ਬੱਸ ਸੇਵਾ ਸ਼ੁਰੂ ਕਰਨ ਦੀ ਮੰਗ

ਅੰਮ੍ਰਿਤਸਰ : ਵਿਦੇਸ਼ਾਂ ਵਿਚ ਵਸਦੇ ਪੰਜਾਬੀ ਭਾਈਚਾਰੇ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਅੰਮ੍ਰਿਤਸਰ ਜ਼ਿਲ੍ਹਾ ਪ੍ਰਸ਼ਾਸਨ ਨੂੰ ਅਪੀਲ ਕੀਤੀ ਹੈ ਕਿ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਤੋਂ ਸ੍ਰੀ ਗੁਰੁ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਲਈ ਸਿੱਧੀ ਬੱਸ ਸੇਵਾ ਸ਼ੁਰੂ ਕੀਤੀ ਜਾਵੇ ਅਤੇ ਬੱਸ ਰੈਪਿਡ ਟ੍ਰਾਂਜ਼ਿਟ ਸਿਸਟਮ (ਬੀਆਰਟੀਐਸ) ਦੇ ਤਹਿਤ ਮੈਟਰੋ ਬੱਸ ਸੇਵਾ ਨੂੰ ਜਲਦ ਹੀ ਬਹਾਲ ਕੀਤਾ ਜਾਵੇ। ਜ਼ਿਕਰਯੋਗ ਹੈ ਕਿ 17 ਅਗਸਤ ਨੂੰ ਹਵਾਈ ਅੱਡੇ ਤੋਂ ਦਰਬਾਰ ਸਾਹਿਬ ਨੇੜੇ ਘਿਓ ਮੰਡੀ ਚੌਕ ਤੱਕ ਬਹੁਤ ਹੀ ਧੂਮਧਾਮ ਨਾਲ ਇਸ ਨੂੰ ਸ਼ੁਰੂ ਕੀਤਾ ਗਿਆ ਸੀ ਪਰ ਪ੍ਰਾਈਵੇਟ ਮਿੰਨੀ-ਬੱਸ ਆਪਰੇਟਰਾਂ ਦੇ ਪ੍ਰਦਰਸ਼ਨ ਕਾਰਨ ਇਸ ਨੂੰ ਦੋ ਹਫਤਿਆਂ ਬਾਅਦ ਮੁਅੱਤਲ ਕਰ ਦਿੱਤਾ ਗਿਆ।

ਟੀਵੀ ਪੰਜਾਬ ਬਿਊਰੋ