ਜਲੰਧਰ : ਹਰਿਆਣਾ ਵਿਖੇ ਕਿਸਾਨਾਂ ‘ਤੇ ਡਾਂਗਾਂ ਵਰਾਉਣ ਵਾਲੀ ਭਾਜਪਾ ਸਰਕਾਰ ਦੇ ਖਿਲਾਫ ਆਮ ਆਦਮੀ ਪਾਰਟੀ ਦੀ ਜ਼ਿਲ੍ਹਾ ਇਕਾਈ ਵੱਲੋਂ ਡੀ ਸੀ ਦਫਤਰ ਦੇ ਸਾਹਮਣੇ ਪੁੱਡਾ ਕੰਪਲੈਕਸ ਵਿਖੇ ਪੁਤਲਾ ਫੂਕ ਵਿਰੋਧ ਪ੍ਰਦਰਸ਼ਨ ਕੀਤਾ ਗਿਆ।
ਅੰਮ੍ਰਿਤਸਰ : ਇਸੇ ਤਰਾਂ ਅੰਮ੍ਰਿਤਸਰ ਵਿਖੇ ਵੀ ਭਾਜਪਾ ਸਰਕਾਰ ਖ਼ਿਲਾਫ਼ ਪੁਤਲਾ ਫੂਕ ਪ੍ਰਦਰਸ਼ਨ ਕੀਤਾ ਗਿਆ। ਇਸ ਪ੍ਰਦਰਸ਼ਨ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਦਾ ਪੁਤਲਾ ਫੂਕਿਆ ਗਿਆ।
ਬਠਿੰਡਾ : ਅੱਜ ਆਮ ਆਦਮੀ ਪਾਰਟੀ,ਜ਼ਿਲ੍ਹਾ ਬਠਿੰਡਾ ਵੱਲੋਂ ਵੀ ਸਥਾਨਕ ਫਾਇਰ ਬ੍ਰਿਗੇਡ ਚੌਕ ਵਿਚ ਇਕੱਠ ਕਰ ਕੇ ਹਰਿਆਣਾ ਵਿਚ ਕਿਸਾਨਾਂ ‘ਤੇ ਡਾਂਗਾਂ ਵਰਾਉਣ ਵਾਲੀ ਖੱਟਰ ਸਰਕਾਰ ਦਾ ਪੁਤਲਾ ਸਾੜਿਆ ਗਿਆ ਅਤੇ ਨਾਅਰੇਬਾਜ਼ੀ ਕਰਦੇ ਹੋਏ ਰੋਸ ਪ੍ਰਗਟ ਕੀਤਾ ਗਿਆ।
ਟੀਵੀ ਪੰਜਾਬ ਬਿਊਰੋ
Filed under

