Site icon TV Punjab | Punjabi News Channel

ਗੈਰ-ਕਾਨੂੰਨੀ ਝੋਨੇ ਨੂੰ ਰੋਕਣ ਸਬੰਧੀ ਉਪ ਮੁੱਖ ਮੰਤਰੀ ਰੰਧਾਵਾ ਵੱਲੋਂ ਸਖ਼ਤ ਨਿਰਦੇਸ਼ ਜਾਰੀ

ਪੰਜਾਬ ਦੇ ਉਪ ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਪੁਲਿਸ ਵਿਭਾਗ ਨੂੰ ਸਖਤ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਦੂਜੇ ਰਾਜਾਂ ਤੋਂ ਝੋਨੇ ਦੀ ਗ਼ੈਰਕਾਨੂੰਨੀ ਦਰਾਮਦ ਨੂੰ ਪੰਜਾਬ ਵਿਚ ਦਾਖ਼ਲ ਨਾ ਹੋਣ ਦਿੱਤਾ ਜਾਵੇ | ਇਸ ਦੇ ਨਾਲ ਹੀ ਜੇਕਰ ਦੂਜੇ ਸੂਬਿਆਂ ਤੋਂ ਝੋਨਾ ਆਇਆ ਤਾਂ ਬਾਰਡਰ ਜ਼ਿਲ੍ਹਿਆਂ ਦਾ ਐੱਸ.ਐੱਸ.ਪੀ. ਜ਼ਿੰਮੇਵਾਰ ਹੋਵੇਗਾ। ਸੁਖਜਿੰਦਰ ਸਿੰਘ ਰੰਧਾਵਾ ਨੇ ਸਾਰੇ ਜ਼ਿਲ੍ਹਾ ਪੁਲਸ ਮੁਖੀਆਂ ਨੂੰ ਚੌਕਸ ਕੀਤਾ ਹੈ ਕਿ ਪੰਜਾਬ ਨਾਲ ਲੱਗਦੇ ਸੂਬਿਆਂ ਦੀਆਂ ਸਰਹੱਦਾਂ ਰਾਹੀਂ ਆਉਂਦੇ ਚੌਲ ਤੇ ਝੋਨੇ ਨੂੰ ਰੋਕਣ ਲਈ ਸਾਰੀਆਂ ਮੁੱਖ ਸੜਕਾਂ ਅਤੇ ਲਿੰਕ ਸੜਕਾਂ ਦੀ ਦਿਨ-ਰਾਤ ਨਾਕੇਬੰਦੀ ਕੀਤੀ ਜਾਵੇ ਅਤੇ ਅਜਿਹੇ ਵਾਹਨਾਂ ਦੀ ਚੈਕਿੰਗ ਕੀਤੀ ਜਾਵੇ।

Exit mobile version