ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਪੁਲਿਸ ਹੈੱਡਕੁਆਟਰ ‘ਚ ਅਚਨਚੇਤ ਛਾਪਾ

ਚੰਡੀਗੜ੍ਹ : ਪੰਜਾਬ ਦੇ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਅੱਜ ਪੁਲਿਸ ਹੈੱਡਕੁਆਟਰ ਵਿਚ ਅਚਨਚੇਤ ਛਾਪਾ ਮਾਰਿਆ ਹੈ। ਇਸ ਮੌਕੇ ਡੀ.ਜੀ.ਪੀ. ਇਕਬਾਲਪ੍ਰੀਤ ਸਿੰਘ ਸਹੋਤਾ ਤੇ ਕਈ ਹੋਰ ਸੀਨੀਅਰ ਅਫ਼ਸਰ ਵੀ ਮੌਜੂਦ ਸਨ।

ਦੱਸ ਦੇਈਏ ਕਿ ਪੰਜਾਬ ਵਿਚ ਨਵੇਂ ਮੰਤਰੀ ਮੰਡਲ ਦੇ ਹੋਂਦ ਵਿਚ ਆਉਣ ਤੋਂ ਬਾਅਦ ਹਰ ਮੰਤਰੀ ਵੱਲੋਂ ਆਪਣੀ ਕਾਰਗੁਜ਼ਾਰੀ ਦਿਖਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਬੀਤੇ ਕੱਲ੍ਹ ਰਾਜਾ ਵੜਿੰਗ ਨੇ ਸਰਕਾਰੀ ਬਸ ਵਿਚ ਸਫ਼ਰ ਕਰਕੇ ਆਮ ਲੋਕਾਂ ਨਾਲ ਗੱਲਬਾਤ ਕੀਤੀ ਸੀ ਅਤੇ ਅੱਜ ਫਿਰ ਉਹ ਪਿੰਡ ਭਲਾਈਆਣਾ ਤੋਂ ਬਠਿੰਡਾ ਤੱਕ ਬੱਸ ‘ਚ ਬੈਠੇ ਅਤੇ ਸਵਾਰੀਆਂ ਨਾਲ ਗੱਲਬਾਤ ਕੀਤੀ।

ਰਾਜਾ ਵੜਿੰਗ ਅੱਜ ਸਵੇਰੇ ਸ੍ਰੀ ਮੁਕਤਸਰ ਸਾਹਿਬ ਤੋਂ ਚੰਡੀਗੜ੍ਹ ਵਾਇਆ ਬਠਿੰਡਾ ਆ ਰਹੇ ਸਨ। ਇਸ ਦੌਰਾਨ ਪੱਤਰਕਾਰ ਨਾਲ ਫ਼ੋਨ ‘ਤੇ ਗੱਲਬਾਤ ਕਰਦਿਆਂ ਰਾਜਾ ਵੜਿੰਗ ਨੇ ਕਿਹਾ ਕਿ ਉਹ ਟਰਾਂਸਪੋਰਟ ਅਦਾਰੇ ਦੀ ਬਿਹਤਰੀ ਅਤੇ ਮੁਸਾਫ਼ਰਾਂ ਨੂੰ ਬਿਹਤਰ ਸਹੂਲਤਾਂ ਦੇਣ ਲਈ ਵਚਨਬੱਧ ਹਨ।

ਟੀਵੀ ਪੰਜਾਬ ਬਿਊਰੋ