Site icon TV Punjab | Punjabi News Channel

ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਜ਼ਿਲ੍ਹਾ ਵਾਸੀਆਂ ਲਈ ਸੇਵਾਵਾਂ ਨੂੰ ਯਕੀਨੀ ਬਣਾਉਣ ਦੇ ਆਦੇਸ਼

ਜਲੰਧਰ : ਡਿਪਟੀ ਕਮਿਸ਼ਨਰ ਜਲੰਧਰ ਘਨਸ਼ਿਆਮ ਥੋਰੀ ਨੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਦਫ਼ਤਰਾਂ ਵਿਚ ਆਉਂਣ ਵਾਲੇ ਲੋਕਾਂ ਲਈ ਤੁਰੰਤ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਸੇਵਾਵਾਂ ਨੂੰ ਯਕੀਨੀ ਬਣਾਇਆ ਜਾਵੇ।

ਡਿਪਟੀ ਕਮਿਸ਼ਨਰ ਵਲੋਂ ਸਬ ਰਜਿਸਟਰਾਰ ਅਤੇ ਉਪ ਮੰਡਲ ਮੈਜਿਸਟਰੇਟ ਦਫ਼ਤਰ ਨਕੋਦਰ ਦੀ ਜਾਂਚ ਕੀਤੀ ਗਈ ਅਤੇ ਅਧਿਕਾਰੀਆਂ ਨੂੰ ਲੋਕਾਂ ਨੂੰ ਰੋਜਮਰਾ ਦੇ ਕੰਮਾਂ ਵਿੱਚ ਬਿਨਾਂ ਕਿਸੇ ਦੇਰੀ ਦੇ ਸਹੂਲਤਾਂ ਮੁਹੱਈਆ ਕਰਵਾਉਣ ਲਈ ਪ੍ਰੇਰਿਤ ਕੀਤਾ।

ਸ੍ਰੀ ਥੋਰੀ ਨੇ ਅਧਿਕਾਰੀਆਂ ਨੂੰ ਸਪਸ਼ਟ ਦੱਸਿਆ ਕਿ ਦਫ਼ਤਰੀ ਕੰਮ ਕਰਵਾਉਣ ਵਿਚ ਲੋਕਾਂ ਨੁੂੰ ਕੋਈ ਪਰੇਸ਼ਾਨੀ ਪੇਸ਼ ਨਹੀਂ ਆਉਣੀ ਚਾਹੀਦੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜੀਰੋ ਪ੍ਰਤੀਸ਼ਤ ਪੈਂਡੇਂਸੀ ਨੂੰ ਬਰਕਰਾਰ ਰੱਖਿਆ ਜਾਵੇ ਕਿਉਂਕਿ ਇਸ ਨਾਲ ਲੋਕਾਂ ਵਿੱਚ ਸਰਕਾਰ ਪ੍ਰਤੀ ਵਿਸ਼ਵਾਸ ਵਿਚ ਵਾਧਾ ਹੋਵੇਗਾ।

ਸ੍ਰੀ ਥੋਰੀ ਨੇ ਦੱਸਿਆ ਕਿ ਸੂਬਾ ਸਰਕਾਰ ਲੋਕ ਹਿੱਤ ਨੂੰ ਮੁੱਖ ਰੱਖਦਿਆਂ ਭਲਾਈ ਸਕੀਮਾਂ ਨੂੰ ਲਾਗੂ ਕਰਨ ਲਈ ਵਚਨਬੱਧ ਹੈ। ਇਸ ਮੌਕੇ ਉਨ੍ਹਾ ਵਲੋਂ ਦਫ਼ਤਰਾਂ ਵਿਚ ਆਏ ਲੋਕਾਂ ਨਾਲ ਗੱਲਬਾਤ ਕਰਕੇ ਕਾਰਗੁਜਾਰੀ ਸਬੰਧੀ ਫੀਡ ਬੈਕ ਲੈਣ ਤੋਂ ਇਲਾਵਾ ਰਿਕਾਰਡ ਅਤੇ ਅਮਲੇ ਦੀ ਹਾਜ਼ਰੀ ਦੀ ਜਾਂਚ ਵੀ ਕੀਤੀ ਗਈ।

ਇਸ ਮੌਕੇ ਉਪ ਮੰਡਲ ਮੈਜਿਸਟਰੇਟ ਪੂਨਮ ਸਿੰਘ, ਤਹਿਸੀਲਦਾਰ ਪ੍ਰਦੀਪ ਕੁਮਾਰ ਅਤੇ ਹੋਰ ਵੀ ਹਾਜ਼ਰ ਸਨ।

ਟੀਵੀ ਪੰਜਾਬ ਬਿਊਰੋ

Exit mobile version