Site icon TV Punjab | Punjabi News Channel

ਸਾਬਕਾ ਕੈਪਟਨ ਸਰਕਾਰ ਦੇ ਮੰਤਰੀਆਂ ਨੂੰ ਹਾਈਕੋਰਟ ਤੋਂ ਮਿਲੀ ਜਮਾਨਤ

ਚੰਡੀਗੜ੍ਹ- ਵੱਖ ਵੱਖ ਇਲਜ਼ਾਮਾਂ ਹੇਠ ਕਾਨੂੰਨੀ ਕਾਰਵਾਈ ਝੇਲ ਰਹੇ ਸਾਬਕਾ ਕੈਪਟਨ ਸਰਕਾਰ ਦੋ ਮੰਤਰੀਆਂ ਨੂੰ ਹਾਈਕੋਰਟ ਤੋਂ ਰਾਹਤ ਮਿਲੀ ਹੈ । ਪੰਜਾਬ ਦੇ ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਤੇ ਸਾਬਕਾ ਮੰਤਰੀ ਦੇ ਭਤੀਜੇ ਦਲਜੀਤ ਸਿੰਘ ਗਿਲਜੀਆਂ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਤੋਂ ਜ਼ਮਾਨਤ ਮਿਲੀ ਗਈ ਹੈ।

ਜ਼ਿਕਰਯੋਗ ਹੈ ਕਿ ਪਿਛਲੀ ਸੁਣਵਾਈ ਦੌਰਾਨ ਸਾਧੂ ਸਿੰਘ ਧਰਮਸੋਤ ਦੀ ਜ਼ਮਾਨਤ ਪਟੀਸ਼ਨ ਅਤੇ ਸੰਗਤ ਸਿੰਘ ਗਿਲਜ਼ੀਆਂ ਦੇ ਭਤੀਜੇ ਦਲਜੀਤ ਸਿੰਘ ਦੀ ਜ਼ਮਾਨਤ ਪਟੀਸ਼ਨ ‘ਤੇ ਪੰਜਾਬ ਹਰਿਆਣਾ ਹਾਈ ਕੋਰਟ ਨੇ ਫੈਸਲਾ ਸੁਰੱਖਿਅਤ ਰੱਖ ਲਿਆ ਸੀ।

ਦੱਸ ਦੇਈਏ ਕਿ ਸਾਧੂ ਸਿੰਘ ਧਰਮਸੋਤ ਉਤੇ ਜੰਗਲਾਤ ਮੰਤਰੀ ਹੁੰਦਿਆਂ ਦਰੱਖਤ ਕੱਟਣ ਦੇ ਮਾਮਲੇ ‘ਚ ਰਿਸ਼ਵਤ ਲੈਣ ਦਾ ਦੋਸ਼ ਹੈ। ਇਸ ਮਾਮਲੇ ਵਿੱਚ ਵਿਜੀਲੈਂਸ ਬਿਊਰੋ ਨੇ ਧਰਮਸੋਤ ਖ਼ਿਲਾਫ਼ 6 ਜੂਨ ਨੂੰ ਮੁਹਾਲੀ ਵਿੱਚ ਆਈਪੀਸੀ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਐਫਆਈਆਰ ਦਰਜ ਕੀਤੀ ਸੀ, ਜਿਸ ਮਗਰੋਂ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ।

ਇਸ ਮਾਮਲੇ ਵਿੱਚ ਧਰਮਸੋਤ ਨੇ ਪਹਿਲਾਂ ਮੁਹਾਲੀ ਦੀ ਜ਼ਿਲ੍ਹਾ ਅਦਾਲਤ ਵਿੱਚ ਰੈਗੂਲਰ ਜ਼ਮਾਨਤ ਲਈ ਪਟੀਸ਼ਨ ਦਾਇਰ ਕੀਤੀ ਸੀ। ਹੇਠਲੀ ਅਦਾਲਤ ਨੇ 1 ਅਗਸਤ ਨੂੰ ਪਟੀਸ਼ਨ ਖ਼ਾਰਿਜ ਕਰ ਦਿੱਤੀ ਸੀ। ਹੇਠਲੀ ਅਦਾਲਤ ਤੋਂ ਰਾਹਤ ਨਾ ਮਿਲਣ ਕਾਰਨ ਧਰਮਸੋਤ ਨੇ ਰੈਗੂਲਰ ਜ਼ਮਾਨਤ ਲਈ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਇਸ ਤੋਂ ਇਲਾਵਾ ਅਦਾਲਤ ਨੇ ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ ਦੇ ਭਤੀਜੇ ਦਲਜੀਤ ਸਿੰਘ ਦੀ ਪਟੀਸ਼ਨ ਨੂੰ ਵੀ ਸੁਰੱਖਿਅਤ ਰੱਖ ਲਿਆ ਹੈ।

Exit mobile version