ਜਲੰਧਰ : ਅੱਜ ਸਵੇਰ ਸਾਰ ਹੀ ਸ਼ੁਰੂ ਹੋਏ ਭਾਰੀ ਮੀਂਹ ਅਤੇ ਤੇਜ਼ ਹਨ੍ਹੇਰੀ ਨੇ ਕਿਸਾਨਾਂ ਸਾਹਮਣੇ ਮੁਸ਼ਕਲਾਂ ਖੜ੍ਹੀਆਂ ਕਰ ਦਿੱਤੀਆਂ ਹਨ। ਵੱਖ ਵੱਖ ਪਿੰਡਾਂ ਵਿਚ ਤੜਕਸਾਰ ਆਏ ਤੇਜ਼ ਮੀਂਹ ਤੇ ਹਨੇਰੀ ਕਾਰਨ ਇਲਾਕੇ ਭਰ ਦੇ ਕਿਸਾਨਾਂ ਦੀਆਂ ਝੋਨੇ ਤੇ ਬਾਸਮਤੀ ਦੀਆਂ ਫ਼ਸਲਾਂ ਪੂਰੀ ਤਰ੍ਹਾਂ ਜ਼ਮੀਨ ‘ਤੇ ਡਿਗ ਪਾਈਆਂ ਹਨ।
ਜਿਸ ਕਾਰਨ ਕਿਸਾਨਾਂ ਦੇ ਚਿਹਰੇ ਮੁਰਝਾਏ ਹੋਏ ਹਨ। ਮੰਡੀਆਂ ਵਿਚ ਕਿਸਾਨਾਂ ਵਲੋਂ ਵੇਚਣ ਨੂੰ ਲਿਆਂਦਾ ਝੋਨਾ ਵੀ ਭਿੱਜ ਗਿਆ। ਇਸ ਵਾਰ ਕੇਂਦਰ ਸਰਕਾਰ ਨੇ ਝੋਨੇ ਦੀ ਖਰੀਦ 10 ਦਿਨ ਲਈ ਟਾਲ ਦਿੱਤੀ ਹੈ ਭਾਵ ਹੁਣ ਝੋਨੇ ਦੀ ਖਰੀਦ 11 ਅਕਤੂਬਰ ਤੋਂ ਸ਼ੁਰੂ ਕੀਤੀ ਜਾਵੇਗੀ।
ਇਸ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕੱਲ੍ਹ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵੀ ਮਿਲੇ ਸਨ। ਇਸ ਤੋਂ ਇਲਾਵਾ ਮੀਂਹ ਨਾਲ ਝੋਨੇ ਦੀ ਕਟਾਈ 5 ਤੋਂ 6 ਦਿਨ ਤੱਕ ਪਛੜ ਜਾਵੇਗੀ ਤੇ ਕਿਸਾਨਾਂ ਨੂੰ ਹੋਰ ਵੀ ਦਿੱਕਤਾਂ ਦਾ ਸਾਹਮਣਾ ਕਰਨਾ ਪਵੇਗਾ। ਇਸ ਦੇ ਨਾਲ ਹੀ ਮੀਂਹ ਕਾਰਨ ਸਬਜ਼ੀਆਂ ਦਾ ਵੀ ਕਾਫੀ ਨੁਕਸਾਨ ਹੋਇਆ ਹੈ।
ਟੀਵੀ ਪੰਜਾਬ ਬਿਊਰੋ