Site icon TV Punjab | Punjabi News Channel

ਪੰਜਾਬ ਦੀ ਨਵੀਂ ਸਰਕਾਰ ‘ਚ ਵਿਭਾਗਾਂ ਦੀ ਵੰਡ

ਚੰਡੀਗੜ੍ਹ : ਪੰਜਾਬ ਦੀ ਨਵੀਂ ਸਰਕਾਰ ‘ਚ ਵਿਭਾਗਾਂ ਦੀ ਵੰਡ ਕਰ ਦਿੱਤੀ ਗਈ ਹੈ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਿਜੀਲੈਂਸ ਮਹਿਕਮਾ ਸੰਭਾਲਣਗੇ। ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਗ੍ਰਹਿ ਮੰਤਰਾਲਾ ਦਿੱਤਾ ਗਿਆ ਹੈ।

ਰਾਜ ਕੁਮਾਰ ਵੇਰਕਾ ਨੂੰ ਸਮਾਜਿਕ ਨਿਆਂ ਅਤੇ ਅਨੁਸੂਚਿਤ ਜਾਤੀ ਮਹਿਕਮਾ, ਇਸਦੇ ਨਾਲ ਹੀ ਓ. ਪੀ. ਸੋਨੀ ਨੁੰ ਸਿਹਤ ਅਤੇ ਅਮਰਿੰਦਰ ਸਿੰਘ ਰਾਜਾ ਵੜਿੰਗ ਨੁੰ ਟਰਾਂਸਪੋਰਟ ਵਿਭਾਗ ਮਿਲਿਆ ਹੈ। ਆਈ. ਟੀ. ਕਾਮਰਸ ਤੇ ਇੰਡਸਟਰੀ ਵਿਭਾਗ ਗੁਰਕੀਰਤ ਸਿੰਘ ਕੋਟਲੀ ਨੂੰ ਦਿੱਤਾ ਗਿਆ ਹੈ।

ਪਰਗਟ ਸਿੰਘ ਨੂੰ ਉਚੇਰੀ ਸਿੱਖਿਆ ਤੇ ਖੇਡਾਂ, ਰਾਣਾ ਗੁਰਜੀਤ ਸਿੰਘ ਨੁੰ ਤਕਨੀਕੀ ਸਿੱਖਿਆ, ਸੰਗਤ ਸਿੰਘ ਗਿਲਜੀਆਂ ਨੂੰ ਜੰਗਲਾਤ, ਅਰੁਣਾ ਚੌਧਰੀ ਨੂੰ ਮਾਲ, ਰਜ਼ੀਆ ਸੁਲਤਾਨਾ ਨੂੰ ਜਲ ਸਪਲਾਈ ਤੇ ਸੈਨੀਟੇਸ਼ਨ, ਵਿਜੇਇੰਦਰ ਸਿੰਗਲਾ ਨੂੰ ਪਬਲਿਕ ਵਰਕਸ, ਰਣਦੀਪ ਸਿੰਘ ਨਾਭਾ ਨੂੰ ਖੇਤੀਬਾੜੀ ਵਿਭਾਗ ਦਿੱਤਾ ਗਿਆ ਹੈ।

ਸੁਖਬਿੰਦਰ ਸਿੰਘ ਸਰਕਾਰੀਆ ਨੂੰ ਜਲ ਸਰੋਤ ਤੇ ਸ਼ਹਿਰੀ ਵਿਕਾਸ ਮਹਿਕਮਾ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਬ੍ਰਹਮ ਮਹਿੰਦਰਾ, ਮਨਪ੍ਰੀਤ ਸਿੰਘ ਬਾਦਲ, ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਭਾਰਤ ਭੂਸ਼ਨ ਆਸ਼ੂ ਕੋਲ ਪਹਿਲਾਂ ਵਾਲੇ ਮਹਿਕਮੇ ਹੀ ਰਹਿਣਗੇ।

ਟੀਵੀ ਪੰਜਾਬ ਬਿਊਰੋ

Exit mobile version