Site icon TV Punjab | Punjabi News Channel

ਸਹੁਰਿਆਂ ਘਰ ਰਹਿ ਰਹੇ ਵਿਅਕਤੀ ‘ਤੇ ਹਮਲਾ, ਪਤਨੀ ਅਤੇ ਸੱਸ ਦਾ ਕਤ.ਲ

ਡੈਸਕ- ਬਰਨਾਲਾ ਜ਼ਿਲ੍ਹੇ ‘ਚ ਬੁੱਧਵਾਰ ਚੜ੍ਹੀ ਸਵੇਰ ਵੱਡੀ ਵਾਰਦਾਤ ਵਾਪਰ ਗਈ। ਥਾਣਾ ਸਦਰ ਅਧੀਨ ਪੈਂਦੇ ਪਿੰਡ ਸੇਖਾ ਵਿੱਚ ਡਬਲ ਮਰਡਰ ਨਾਲ ਸਨਸਨੀ ਫੈਲ ਗਈ। ਪਤਾ ਲੱਗਾ ਹੈ ਕਿ ਅਣਪਛਾਤੇ ਵਿਅਕਤੀਆਂ ਨੇ ਘਰ ਵਿੱਚ ਵੜ ਕੇ ਮਾਂ-ਧੀ ਦਾ ਕਤਲ ਕਰ ਦਿੱਤਾ। ਇਸ ਦੇ ਨਾਲ ਹੀ ਘਰ ‘ਚ ਰਹਿ ਰਹੇ ਧੀ ਦਾ ਪਤੀ ਗੰਭੀਰ ਜ਼ਖਮੀ ਹੋ ਗਿਆ, ਜਿਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।

ਮਿਲੀ ਜਾਣਕਾਰੀ ਮੁਤਾਬਕ ਬਜ਼ੁਰਗ ਔਰਤ ਹਰਬੰਸ ਕੌਰ ਆਪਣੀ ਲੜਕੀ ਪਰਮਜੀਤ ਕੌਰ ਅਤੇ ਆਪਣੇ ਪਤੀ ਰਾਜਦੀਪ ਸਿੰਘ ਨਾਲ ਸੇਖਾ ਸਥਿਤ ਮਕਾਨ ਵਿੱਚ ਰਹਿੰਦੀ ਸੀ। ਉਸ ਨੇ ਰਾਜਦੀਪ ਸਿੰਘ ਨੂੰ ਆਪਣਾ ਘਰ ਜਵਾਈ ਬਣਾਇਆ ਹੋਇਆ ਸੀ। ਉਸੇ ਸਮੇਂ ਗੁਆਂਢੀਆਂ ਨੇ ਖੂਨ ਨਾਲ ਲੱਥਪੱਥ ਤਿੰਨਾਂ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ।ਡਾਕਟਰਾਂ ਨੇ ਮਾਂ-ਧੀ ਨੂੰ ਮ੍ਰਿਤਕ ਐਲਾਨ ਦਿੱਤਾ। ਜਦੋਂਕਿ ਰਾਜਦੀਪ ਸਿੰਘ ਨੂੰ ਲੁਧਿਆਣਾ ਰੈਫਰ ਕਰ ਦਿੱਤਾ ਗਿਆ ਹੈ। ਸੂਤਰਾਂ ਮੁਤਾਬਕ ਇਨ੍ਹਾਂ ਦਾ ਕੁਝ ਜ਼ਮੀਨੀ ਝਗੜਾ ਚਲ ਰਿਹਾ ਸੀ, ਜਿਸ ਕਰਕੇ ਇਹ ਕਤਲ ਹੋ ਸਕਦਾ ਹੈ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

Exit mobile version