● On air now · ਟੀਵੀ ਪੰਜਾਬ

Punjabi News · Since 2013

Breaking

ਮਾਨਸਾ ਵਿਚ ਦੋਹਰਾ ਕਤਲ; ਅਣਪਛਾਤਿਆਂ ਨੇ ਘਰ ਵਿਚ ਦਾਖਲ ਹੋ ਕੇ ਬਜ਼ੁਰਗਾਂ ’ਤੇ ਕੀਤਾ ਹਮਲਾ

ਡੈਸਕ- ਜ਼ਿਲ੍ਹਾ ਮਾਨਸਾ ਦੇ ਪਿੰਡ ਅਹਿਮਦਪੁਰ ਵਿਚ ਦੋਹਰੇ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਅਨੁਸਾਰ ਇਥੇ ਅਣਪਛਾਤੇ ਲੋਕਾਂ ਨੇ ਘਰ ਵਿਚ ਦਾਖਲ ਹੋ ਕੇ ਇਕ ਬਜ਼ੁਰਗ ਔਰਤ ਅਤੇ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਕਤਲ ਕਰ ਦਿਤਾ। ਇਹ ਦੋਵੇਂ ਬਜ਼ੁਰਗ…


ਡੈਸਕ- ਜ਼ਿਲ੍ਹਾ ਮਾਨਸਾ ਦੇ ਪਿੰਡ ਅਹਿਮਦਪੁਰ ਵਿਚ ਦੋਹਰੇ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਅਨੁਸਾਰ ਇਥੇ ਅਣਪਛਾਤੇ ਲੋਕਾਂ ਨੇ ਘਰ ਵਿਚ ਦਾਖਲ ਹੋ ਕੇ ਇਕ ਬਜ਼ੁਰਗ ਔਰਤ ਅਤੇ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਕਤਲ ਕਰ ਦਿਤਾ।

ਇਹ ਦੋਵੇਂ ਬਜ਼ੁਰਗ ਗੁਆਂਢੀ ਸਨ ਅਤੇ ਰਿਸ਼ਤੇ ਵਿਚ ਦਿਉਰ ਭਰਜਾਈ ਸਨ। ਫਿਲਹਾਲ ਇਸ ਮਾਮਲੇ ’ਚ ਥਾਣਾ ਸਿਟੀ ਬੁਢਲਾਡਾ ਪੁਲਿਸ ਨੇ ਜਾਂਚ ਸ਼ੁਰੂ ਕਰ ਦਿਤੀ ਹੈ।
ਇਸ ਘਟਨਾ ਤੋਂ ਬਾਅਦ ਪਿੰਡ ਚ ਦਹਿਸ਼ਤ ਦਾ ਮਾਹੌਲ ਹੈ। ਮ੍ਰਿਤਕਾਂ ਦੀ ਪਛਾਣ ਅਨੁਸਾਰ ਜਗੀਰ ਸਿੰਘ (62) ਅਤੇ ਰਣਜੀਤ ਕੌਰ (60) ਵਜੋਂ ਹੋਈ ਹੈ। ਇਸ ਘਟਨਾ ਨੂੰ ਅੰਜਾਮ ਕਿਉਂ ਦਿਤਾ ਗਿਆ, ਇਸ ਬਾਰੇ ਅਜੇ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਫਿਲਹਾਲ ਥਾਣਾ ਸਿਟੀ ਬੁਢਲਾਡਾ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿਤੀ ਹੈ।


Filed under