● On air now · ਟੀਵੀ ਪੰਜਾਬ

Punjabi News · Since 2013

Breaking

ਸਰਾਰੀ ਦੀ ਥਾਂ ਡਾ ਬਲਬੀਰ ਸਿੰਘ ਹੋਣਗੇ ਕੈਬਨਿਟ ‘ਚ ਸ਼ਾਮਲ

ਸਾਲ 2023 ਦੀ ਸ਼ੁਰੂਆਤ ‘ਚ ਹੀ ਪੰਜਾਬ ਸਰਕਾਰ ‘ਚ ਵੱਡੇ ਫੇਰਬਦਲ ਦੀ ਖ਼ਬਰ ਸਾਹਮਣੇ ਆਈ। ਦੱਸ ਦਈਏ ਕਿ ਫੌਜਾ ਸਿੰਘ ਸਰਾਰੀ ਨੇ ਆਪਣੇ ਅਹੂਦੇ ਤੋਂ ਅਸਤੀਫਾ ਦੇ ਦਿੱਤਾ। ਇਸ ਦੇ ਨਾਲ ਹੀ ਹੁਣ ਇਸ ਨਾਲ ਜੁੜੀ ਇੱਕ ਹੋਰ ਵੱਡੀ ਖ਼ਬਰ…


ਸਾਲ 2023 ਦੀ ਸ਼ੁਰੂਆਤ ‘ਚ ਹੀ ਪੰਜਾਬ ਸਰਕਾਰ ‘ਚ ਵੱਡੇ ਫੇਰਬਦਲ ਦੀ ਖ਼ਬਰ ਸਾਹਮਣੇ ਆਈ। ਦੱਸ ਦਈਏ ਕਿ ਫੌਜਾ ਸਿੰਘ ਸਰਾਰੀ ਨੇ ਆਪਣੇ ਅਹੂਦੇ ਤੋਂ ਅਸਤੀਫਾ ਦੇ ਦਿੱਤਾ। ਇਸ ਦੇ ਨਾਲ ਹੀ ਹੁਣ ਇਸ ਨਾਲ ਜੁੜੀ ਇੱਕ ਹੋਰ ਵੱਡੀ ਖ਼ਬਰ ਆ ਰਹੀ ਹੈ ਕਿ ਸਰਾਰੀ ਦੀ ਥਾਂ ਕੈਬਨਿਟ ‘ਚ ਡਾ. ਬਲਬੀਰ ਸਿੰਘ ਸ਼ਾਮਲ ਹੋਣਗੇ। ਦੱਸ ਦਈਏ ਕਿ ਕੈਬਨਿਟ ‘ਚ ਸ਼ਾਮਲ ਕੀਤੇ ਮੰਤਰੀ ਸ਼ਾਮ 5 ਵਜੇ ਸਹੁੰ ਚੁੱਕਣਗੇ।

ਪੰਜਾਬ ਦੇ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਵੱਲੋਂ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਗਿਆ ਹੈ। ਦੱਸ ਦਈਏ ਕਿ ਫੌਜਾ ਸਿੰਘ ਸਰਾਰੀ ਗੁਰੂ ਹਰ ਸਹਾਏ ਤੋਂ ਵਿਧਾਇਕ ਸਨ ਅਤੇ ਪੰਜਾਬ ਸਰਕਾਰ ਵਿੱਚ ਫੂਡ ਸਪਲਾਈ ਮੰਤਰੀ ਸੀ। ਉਨ੍ਹਾਂ ਨਿੱਜੀ ਕਾਰਨਾਂ ਦਾ ਹਵਾਲਾ ਦੇ ਕੇ ਅਸਤੀਫਾ ਦਿੱਤਾ ਹੈ। ਉਨ੍ਹਾਂ ਆਪਣੇ ਅਸਤੀਫੇ ਵਿੱਚ ਕਿਹਾ ਹੈ ਕਿ ਉਹ ਪਾਰਟੀ ਦੇ ਵਫਾਦਾਰ ਵਰਕਰ ਹਨ ਤੇ ਵਫਾਦਾਰੀ ਨਾਲ ਕੰਮ ਕਰਦੇ ਰਹਿਣਗੇ। ਉਨ੍ਹਾਂ ਦਾ ਮਹਿਕਮਾ ਅੱਜ ਪੰਜ ਵਜੇ ਤੱਕ ਕਿਸੇ ਹੋਰ ਨੂੰ ਸੌਂਪ ਦਿੱਤਾ ਜਾਵੇਗਾ। ਮੰਤਰੀਆਂ ਦੇ ਵਿਭਾਗਾਂ ਵਿੱਚ ਵੀ ਰੱਦੋ ਬਦਲ ਦੀ ਸੰਭਾਵਨਾ ਹੈ।


Filed under