● On air now · ਟੀਵੀ ਪੰਜਾਬ

Punjabi News · Since 2013

Breaking

ਡਾ. ਦਲਜੀਤ ਸਿੰਘ ਚੀਮਾ ਦਾ ਮਨੋਹਰ ਲਾਲ ਖੱਟੜ ‘ਤੇ ਹਮਲਾ

ਬੀਤੇ ਦਿਨੀਂ ਕਰਨਾਲ ਵਿੱਚ ਕਿਸਾਨਾਂ ‘ਤੇ ਹੋਏ ਲਾਠੀਚਾਰਜ ਨੂੰ ਲੈ ਕੇ ਜਿੱਥੇ ਕਿਸਾਨਾਂ ਦੇ ਵਿਚ ਰੋਸ ਪਾਇਆ ਜਾ ਰਿਹਾ ਹੈ, ਉਥੇ ਹੀ ਇਸ ਮਾਮਲੇ ਵਿਚ ਸਿਆਸੀ ਪਾਰਟੀਆਂ ਵੱਲੋਂ ਵੀ ਇਕ ਦੂਜੇ ਖ਼ਿਲਾਫ਼ ਸ਼ਬਦੀ ਹਮਲੇ ਤੇਜ਼ ਕਰ ਦਿੱਤੇ ਗਏ ਹਨ। ਇਸ…


ਬੀਤੇ ਦਿਨੀਂ ਕਰਨਾਲ ਵਿੱਚ ਕਿਸਾਨਾਂ ‘ਤੇ ਹੋਏ ਲਾਠੀਚਾਰਜ ਨੂੰ ਲੈ ਕੇ ਜਿੱਥੇ ਕਿਸਾਨਾਂ ਦੇ ਵਿਚ ਰੋਸ ਪਾਇਆ ਜਾ ਰਿਹਾ ਹੈ, ਉਥੇ ਹੀ ਇਸ ਮਾਮਲੇ ਵਿਚ ਸਿਆਸੀ ਪਾਰਟੀਆਂ ਵੱਲੋਂ ਵੀ ਇਕ ਦੂਜੇ ਖ਼ਿਲਾਫ਼ ਸ਼ਬਦੀ ਹਮਲੇ ਤੇਜ਼ ਕਰ ਦਿੱਤੇ ਗਏ ਹਨ। ਇਸ ਮਾਮਲੇ ਨੂੰ ਲੈ ਕੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਵੱਲੋਂ ਵਿਰੋਧੀ ਪਾਰਟੀਆਂ ਖ਼ਿਲਾਫ਼ ਦਿੱਤੇ ਬਿਆਨ ‘ਤੇ ਆਪਣਾ ਪ੍ਰਤੀਕਰਮ ਦਿੰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਮੁੱਖ ਮੰਤਰੀ ਖੱਟੜ ਕਿਸਾਨ ‘ਤੇ ਹੋਏ ਲਾਠੀਚਾਰਜ ਮਾਮਲੇ ਦੀ ਨਿਆਂਇਕ ਜਾਂਚ ਕਰਵਾਉਣ ਦੀ ਬਜਾਏ, ਇਸ ਤੇ ਘਟੀਆ ਰਾਜਨੀਤੀ ਕਰ ਰਹੇ ਹਨ।

 


Filed under