Site icon TV Punjab | Punjabi News Channel

ਡਾ. ਜਸਵੰਤ ਰਾਏ ਨੇ ਮੁੱਖ ਖੇਤੀਬਾੜੀ ਅਫ਼ਸਰ ਵਜੋਂ ਅਹੁਦਾ ਸੰਭਾਲਿਆ

ਜਲੰਧਰ : ਪੰਜਾਬ ਸਰਕਾਰ ਦੇ ਹੁਕਮਾਂ ਅਧੀਨ ਡਾ. ਜਸਵੰਤ ਰਾਏ ਨੇ ਅੱਜ ਮੁੱਖ ਖੇਤੀਬਾੜੀ ਅਫ਼ਸਰ ਜਲੰਧਰ ਦਾ ਚਾਰਜ ਸੰਭਾਲ ਲਿਆ ਹੈ, ਜਿਨ੍ਹਾਂ ਦਾ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਜ਼ਿਲ੍ਹਾ ਜਲੰਧਰ ਦੇ ਸਮੂਹ ਸਟਾਫ਼ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ।

ਡਾ. ਜਸਵੰਤ ਰਾਏ ਇਸ ਤੋਂ ਪਹਿਲਾਂ ਜ਼ਿਲ੍ਹਾ ਜਲੰਧਰ ਵਿਚ ਬਤੌਰ ਖੇਤੀਬਾੜੀ ਅਫ਼ਸਰ ਸੇਵਾਵਾਂ ਨਿਭਾਅ ਰਹੇ ਸਨ ਅਤੇ ਹੁਣ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਪਦਉੱਨਤ ਹੋਣ ਉਪਰੰਤ ਮੁੱਖ ਖੇਤੀਬਾੜੀ ਅਫ਼ਸਰ ਜਲੰਧਰ ਵੱਜੋਂ ਤਾਇਨਾਤੀ ਹੋਈ ਹੈ।

ਇਸ ਮੌਕੇ ਡਾ. ਜਸਵੰਤ ਰਾਏ ਦੇ ਨਾਲ ਡਾ. ਨਰਿੰਦਰ ਸਿੰਘ ਬੈਨੀਪਾਲ ਮੁੱਖ ਖੇਤੀਬਾੜੀ ਅਫ਼ਸਰ ਲੁਧਿਆਣਾ, ਡਾ. ਕਿਰਪਾਲ ਸਿੰਘ ਢਿੱਲੋਂ ਖੇਤੀਬਾੜੀ ਅਫ਼ਸਰ ਅਤੇ ਡਾ. ਵਰਿੰਦਰਜੀਤ ਭੰਡਾਰੀ ਰਿਟਾਇਰਡ ਡਿਪਟੀ ਡਾਇਰੈਕਟਰ ਖੇਤੀਬਾੜੀ ਲੁਧਿਆਣਾ ਵਿਸ਼ੇਸ਼ ਤੌਰ ‘ਤੇ ਸ਼ਾਮਿਲ ਹੋਏ।

ਡਾ. ਜਸਵੰਤ ਰਾਏ ਨੇ ਚਾਰਜ ਸੰਭਾਲਣ ਉਪਰੰਤ ਸਮੂਹ ਸਟਾਫ਼ ਨੂੰ ਕਿਹਾ ਕਿ ਖੇਤੀਬਾੜੀ ਦੇ ਸਰਵਪੱਖੀ ਵਿਕਾਸ ਲਈ ਸਾਰੇ ਸੈਕਸ਼ਨਾਂ ਨੂੰ ਮਿਲ ਕੇ ਕੰਮ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਕਿਸਾਨਾਂ ਨੂੰ ਕੁਆਲਟੀ ਖਾਦਾਂ ਅਤੇ ਬੀਜਾਂ ਦੀ ਸਪਲਾਈ ਯਕੀਨੀ ਬਣਾਉਣ ਲਈ ਹਰ ਸੰਭਵ ਉਪਰਾਲਾ ਕੀਤਾ ਜਾਵੇਗਾ।

ਉਨ੍ਹਾਂ ਜ਼ਿਲ੍ਹਾ ਭਰ ਦੇ ਖੇਤੀਬਾੜੀ ਅਧਿਕਾਰੀ/ਕਰਮਚਾਰੀਆਂ ਨੂੰ ਫ਼ਸਲ ਦੀ ਰਹਿੰਦ-ਖੂਹੰਦ ਦੀ ਸੰਭਾਲ ਲਈ ਕੀਤੇ ਜਾ ਰਹੇ ਉਪਰਾਲਿਆਂ ਵਿਚ ਹੋਰ ਤੇਜ਼ੀ ਲਿਆਉਣ ਅਤੇ ਜ਼ੀਰੋ ਬਰਨਿੰਗ ਦੇ ਟੀਚੇ ਦੀ ਪ੍ਰਾਪਤੀ ਲਈ ਵਿਸ਼ੇਸ਼ ਉਪਰਾਲੇ ਕਰਨ ਲਈ ਕਿਹਾ ।

ਡਾ. ਰਾਏ ਨੇ ਆਉਣ ਵਾਲੇ ਹਾੜੀ ਸੀਜ਼ਨ ਲਈ ਕਿਸਾਨਾਂ ਤੱਕ ਕਣਕ ਦੀ ਬਿਹਤਰ ਕਾਸ਼ਤ ਲਈ ਤਕਨੀਕੀ ਗਿਆਨ ਦਾ ਪਸਾਰ ਅਤੇ ਪ੍ਰਚਾਰ ਕਰਨ ਦੀਆਂ ਹਦਾਇਤਾਂ ਵੀ ਜਾਰੀ ਕੀਤੀਆਂ।

ਇਸ ਮੌਕੇ ਡਾ. ਸੁਰਿੰਦਰ ਕੁਮਾਰ ਜ਼ਿਲਾ ਕਿਸਾਨ ਸਿਖਲਾਈ ਅਫ਼ਸਰ, ਡਾ. ਬਲਬੀਰ ਚੰਦ ਸਹਾਇਕ ਗੰਨਾ ਵਿਕਾਸ ਅਫ਼ਸਰ, ਡਾ. ਨਰੇਸ਼ ਕੁਮਾਰ ਗੁਲਾਟੀ ਨੇ ਡਾ. ਜਸਵੰਤ ਰਾਏ ਨੂੰ ਪੂਰਾ ਸਹਿਯੋਗ ਦਿੰਦੇ ਹੋਏ ਖੇਤੀਬਾੜੀ ਦੇ ਵਿਕਾਸ ਲਈ ਹਰ ਉਪਰਾਲਾ ਕਰਨ ਦਾ ਯਕੀਨ ਦਿਵਾਇਆ।

ਜ਼ਿਲ੍ਹੇ ਦੇ ਅਗਾਂਹਵਧੂ ਕਿਸਾਨ ਗੁਰਦੇਵ ਸਿੰਘ ਹੀਰਾਂਪੁਰ, ਸੁਖਵਿੰਦਰ ਸਿੰਘ ਲੱਲੀਆਂ ਕਲਾਂ ਨੇ ਡਾ. ਜਸਵੰਤ ਰਾਏ ਦਾ ਸਵਾਗਤ ਕਰਦਿਆਂ ਕਿਹਾ ਕਿ ਜ਼ਿਲ੍ਹੇ ਵਿਚ ਕਿਸਾਨਾਂ ਨੂੰ ਖੇਤੀਬਾੜੀ ਵਿਭਾਗ ਵੱਲੋਂ ਪ੍ਰਦਾਨ ਕੀਤੀਆਂ ਜਾ ਰਹੀਆਂ ਤਕਨੀਕਾ ਦਾ ਲਾਭ ਉਠਾਉਂਦੇ ਹੋਏ ਮਿੱਥੇ ਟੀਚਿਆਂ ਦੀ ਪ੍ਰਾਪਤੀ ਕਰਨ ਵਿਚ ਕਿਸਾਨਾਂ ਵੱਲੋਂ ਪੂਰਾ ਸਹਿਯੋਗ ਕੀਤਾ ਜਾਵੇਗਾ।

ਟੀਵੀ ਪੰਜਾਬ ਬਿਊਰੋ

Exit mobile version