ਡੈਸਕ- ਆਮ ਆਦਮੀ ਪਾਰਟੀ ਨੇ ਲੋਕ ਸਭਾ ਚੋਣਾ ‘ਚ ਆਪਣੀ ਕਥਿਤ ਭਾਈਵਾਲ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ ਦਿੱਤਾ ਹੈ।ਚੱਬੇਵਾਲ ਤੋਂ ਵਿਧਾਇਕ ਅਤੇ ਵਿਧਾਨ ਸਭਾ ਚ ਡਿਪਟੀ ਲੀਡਰ, ਦਲਿਤ ਨੇਤਾ ਡਾ. ਰਾਜ ਕੁਮਾਰ ਚੱਬੇਵਾਲ ਕਾਂਗਰਸ ਪਾਰਟੀ ਨੂੰ ਛੱਡ ਕੇ ਆਮ ਆਦਮੀ ਪਾਰਟੀ ਚ ਸ਼ਾਮਿਲ ਹੋ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ਚ ੳੇਨ੍ਹਾਂ ਦਾ ਪਾਰਟੀ ਚ ਸਵਾਗਤ ਕੀਤਾ। ਚਰਚਾ ਹੈ ਕਿ ਆਮ ਆਦਮੀ ਪਾਰਟੀ ਨੂੰ ਹੁਸਿਆਰਪੁਰ ਲੋਕ ਸਭਾ ਸੀਟ ਤੋਂ ਚੋਣ ਲੜਵਾ ਸਕਦੀ ਹੈ।
ਕਾਂਗਰਸ ਦਾ ਡਿਪਟੀ ਲੀਡਰ ‘ਆਪ’ ‘ਚ ਸ਼ਾਮਿਲ, ਚੱਬੇਵਾਲ ਲੜ ਸਕਦੇ ਨੇ ਲੋਕ ਸਭਾ ਚੋਣ
