● On air now · ਟੀਵੀ ਪੰਜਾਬ

Punjabi News · Since 2013

Breaking

ਖੌਫਨਾਕ: ਨਸ਼ਾ ਛੁਡਾਊ ਕੇਂਦਰ ਤੋਂ ਪਰਤੇ ਨੌਜਵਾਨ ਨੇ ਪਰਿਵਾਰ ਦੇ ਚਾਰ ਮੈਂਬਰਾਂ ਦਾ ਕੀਤਾ ਕਤਲ

ਨਵੀਂ ਦਿੱਲੀ- ਪੱਛਮੀ ਦਿੱਲੀ ਦੇ ਪਾਲਮ ਇਲਾਕੇ ਵਿੱਚ ਇੱਕ ਨੌਜਵਾਨ ਵੱਲੋਂ ਇੱਕ ਹੀ ਪਰਿਵਾਰ ਦੇ ਚਾਰ ਮੈਂਬਰਾਂ ਦੀ ਹੱਤਿਆ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਇਹ ਸਾਰੀ ਘਟਨਾ ਪਾਲਮ ਥਾਣਾ ਖੇਤਰ ਅਧੀਨ ਆਉਂਦੇ ਰਾਜਨਗਰ ਪਾਰਟ-2 ਦੀ ਦੱਸੀ ਜਾ ਰਹੀ ਹੈ।…


ਨਵੀਂ ਦਿੱਲੀ- ਪੱਛਮੀ ਦਿੱਲੀ ਦੇ ਪਾਲਮ ਇਲਾਕੇ ਵਿੱਚ ਇੱਕ ਨੌਜਵਾਨ ਵੱਲੋਂ ਇੱਕ ਹੀ ਪਰਿਵਾਰ ਦੇ ਚਾਰ ਮੈਂਬਰਾਂ ਦੀ ਹੱਤਿਆ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਇਹ ਸਾਰੀ ਘਟਨਾ ਪਾਲਮ ਥਾਣਾ ਖੇਤਰ ਅਧੀਨ ਆਉਂਦੇ ਰਾਜਨਗਰ ਪਾਰਟ-2 ਦੀ ਦੱਸੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਨੌਜਵਾਨ ਨੇ ਆਪਣੇ ਹੀ ਪਰਿਵਾਰ ਦੇ ਚਾਰ ਲੋਕਾਂ ਨੂੰ ਚਾਕੂ ਨਾਲ ਵਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ, ਜਾਨ ਗੁਆਉਣ ਵਾਲਿਆਂ ਵਿੱਚ ਨੌਜਵਾਨ ਦੀਆਂ ਦੋ ਭੈਣਾਂ, ਪਿਤਾ ਅਤੇ ਦਾਦੀ ਸ਼ਾਮਲ ਹਨ। ਨੌਜਵਾਨ ਨੇ ਇਨ੍ਹਾਂ ਚਾਰਾਂ ‘ਤੇ ਇਕ-ਇਕ ਕਰਕੇ ਚਾਕੂ ਨਾਲ ਵਾਰ ਕੀਤੇ ਅਤੇ ਇਸ ਤੋਂ ਬਾਅਦ ਉਹ ਲਾਸ਼ ਕੋਲ ਬੈਠਾ ਰਿਹਾ।

ਦੂਜੇ ਪਾਸੇ ਸੂਚਨਾ ਮਿਲਣ ‘ਤੇ ਦਿੱਲੀ ਪੁਲਿਸ ਨੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਚਾਰਾਂ ਲੋਕਾਂ ਦੀ ਹੱਤਿਆ ਦਾ ਇਹ ਮਾਮਲਾ ਮੰਗਲਵਾਰ ਦੇਰ ਰਾਤ ਦਾ ਹੈ। ਦੱਸਿਆ ਜਾ ਰਿਹਾ ਹੈ ਕਿ ਝਗੜੇ ਕਾਰਨ ਨੌਜਵਾਨ ਨੇ ਆਪਣੀਆਂ ਦੋ ਭੈਣਾਂ ਤੋਂ ਇਲਾਵਾ ਆਪਣੇ ਪਿਤਾ ਅਤੇ ਦਾਦੀ ਦਾ ਵੀ ਚਾਕੂ ਨਾਲ ਕਤਲ ਕਰ ਦਿੱਤਾ। ਇਹ ਵੀ ਪਤਾ ਲੱਗਾ ਹੈ ਕਿ ਉਕਤ ਨੌਜਵਾਨ ਕੁਝ ਦਿਨ ਪਹਿਲਾਂ ਹੀ ਨਸ਼ਾ ਛੁਡਾਊ ਕੇਂਦਰ ਤੋਂ ਬਾਹਰ ਆਇਆ ਸੀ।

ਦੱਸਿਆ ਜਾ ਰਿਹਾ ਹੈ ਕਿ ਪਰਿਵਾਰ ਦੇ ਚਾਰ ਮੈਂਬਰਾਂ ਦਾ ਕਤਲ ਕਰਨ ਵਾਲਾ ਨੌਜਵਾਨ ਕੁਝ ਦਿਨ ਪਹਿਲਾਂ ਨਸ਼ਾ ਛੁਡਾਊ ਕੇਂਦਰ ਤੋਂ ਵਾਪਸ ਆਇਆ ਸੀ। ਮੰਗਲਵਾਰ ਰਾਤ ਕਿਸੇ ਗੱਲ ਨੂੰ ਲੈ ਕੇ ਉਸ ਦਾ ਘਰ ਦੇ ਮੈਂਬਰਾਂ ਨਾਲ ਝਗੜਾ ਹੋ ਗਿਆ, ਜਿਸ ਤੋਂ ਬਾਅਦ ਉਸ ਨੇ ਚਾਰਾਂ ਦੀ ਹੱਤਿਆ ਕਰ ਦਿੱਤੀ। ਹੈਰਾਨੀ ਦੀ ਗੱਲ ਇਹ ਹੈ ਕਿ ਮੁਲਜ਼ਮ ਨੇ ਕਤਲ ਕਰਨ ਤੋਂ ਬਾਅਦ ਭੱਜਣ ਦੀ ਕੋਸ਼ਿਸ਼ ਨਹੀਂ ਕੀਤੀ। ਇੰਨਾ ਹੀ ਨਹੀਂ ਘਰ ‘ਚ ਪੁਲਿਸ ਦੇ ਆਉਣ ਤੱਕ ਉਹ ਲਾਸ਼ ਕੋਲ ਹੀ ਬੈਠਾ ਰਿਹਾ।

ਦੂਜੇ ਪਾਸੇ ਬੁੱਧਵਾਰ ਸਵੇਰੇ ਜਿਵੇਂ ਹੀ ਇਕ ਘਰ ‘ਚੋਂ ਚਾਰ ਲੋਕਾਂ ਦੀਆਂ ਲਾਸ਼ਾਂ ਮਿਲਣ ਦਾ ਮਾਮਲਾ ਸਾਹਮਣੇ ਆਇਆ ਤਾਂ ਗੁਆਂਢੀ ਵੀ ਹੈਰਾਨ ਰਹਿ ਗਏ। ਫਿਲਹਾਲ ਦਿੱਲੀ ਪੁਲਿਸ ਦੇ ਜਵਾਨ ਘਰ ਦੇ ਬਾਹਰ ਤਾਇਨਾਤ ਹਨ।

ਦਿੱਲੀ ਪੁਲਿਸ ਨੇ ਚਾਰਾਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਕਤਲ ਦੀ ਜਾਂਚ ਵੀ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਦਿੱਲੀ ਪੁਲਸ ਨੌਜਵਾਨ ਤੋਂ ਪੁੱਛਗਿੱਛ ਕਰ ਰਹੀ ਹੈ। ਇਸ ਦੌਰਾਨ ਕਤਲ ਕੀਤੇ ਗਏ ਨੌਜਵਾਨ ਦੀ ਮੈਡੀਕਲ ਜਾਂਚ ਵੀ ਕਰਵਾਈ ਗਈ ਹੈ, ਜਿਸ ਵਿੱਚ ਉਹ ਪੂਰੀ ਤਰ੍ਹਾਂ ਤੰਦਰੁਸਤ ਦੱਸਿਆ ਗਿਆ ਹੈ।


Filed under