Site icon TV Punjab | Punjabi News Channel

ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਅਤੇ ਇੰਡੀਅਨ ਯੂਥ ਕਾਂਗਰਸ ਵੱਲੋਂ ਕੰਗਨਾ ਰਣੌਤ ਖ਼ਿਲਾਫ਼ ਸ਼ਿਕਾਇਤ ਦਰਜ

ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਅਤੇ ਇੰਡੀਅਨ ਯੂਥ ਕਾਂਗਰਸ ਨੇ ਕੰਗਨਾ ਰਣੌਤ ਖ਼ਿਲਾਫ਼ ਸਾਈਬਰ ਸੈੱਲ ਕੋਲ ਸ਼ਿਕਾਇਤ ਦਰਜ ਕਰਵਾਈ ਹੈ।

ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਨੇ ਦੋਸ਼ ਲਾਇਆ ਹੈ ਕਿ ਉਸ ਨੇ ਸੋਸ਼ਲ ਮੀਡੀਆ ’ਤੇ ਸਿੱਖ ਭਾਈਚਾਰੇ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤੀ ਹੈ। ਇਸੇ ਤਰਾਂ ਇੰਡੀਅਨ ਯੂਥ ਕਾਂਗਰਸ ਨੇ ਪੁਲਿਸ ਨੂੰ ਸ਼ਿਕਾਇਤ ਦੇ ਕੇ ਅਦਾਕਾਰਾ ਕੰਗਨਾ ਰਣੌਤ ਖ਼ਿਲਾਫ਼ ਸੋਸ਼ਲ ਮੀਡੀਆ ’ਤੇ ਦੇਸ਼ ਵਿਰੋਧੀ ਟਿੱਪਣੀਆਂ ਕਰਨ ਦਾ ਦੋਸ਼ ਲਾਇਆ ਹੈ।

ਯੂਥ ਕਾਂਗਰਸ ਦੇ ਕੌਮੀ ਸਕੱਤਰ ਅਮਰੀਕ ਰੰਜਨ ਪਾਂਡੇ ਤੇ ਜਥੇਬੰਦੀ ਦੇ ਲੀਗਲ ਸੈੱਲ ਦੇ ਕੋ-ਕੋਆਰਡੀਨੇਸਟਰ ਅੰਬੁਜ ਦੀਕਸ਼ਿਤ ਨੇ ਸੰਸਦੀ ਸਟ੍ਰੀਟ ਥਾਣੇ ’ਚ ਕੰਗਨਾ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਹੈ।

ਟੀਵੀ ਪੰਜਾਬ ਬਿਊਰੋ

Exit mobile version