Site icon TV Punjab | Punjabi News Channel

Operation Vigil ਦੌਰਾਨ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਬਰਾਮਦ ਕੀਤਾ ਗਿਆ ਇਹ ਸਮਾਨ

ਚੰਡੀਗੜ੍ਹ: 2 ਰੋਜ਼ਾ ਸਪੈਸ਼ਲ ਆਪਰੇਸ਼ਨ ‘ਓ.ਪੀ.ਐਸ. ‘ਵਿਜੀਲ’ ਦੌਰਾਨ ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਸਮਾਜ ਵਿਰੋਧੀ ਅਨਸਰਾਂ ਅਤੇ ਨਸ਼ਾ ਤਸਕਰਾਂ ਵਿਰੁੱਧ 177 ਐਫ.ਆਈ.ਆਰ. ਭਰਤੀ ਨੇ ਵੱਡੀ ਸਫਲਤਾ ਹਾਸਲ ਕੀਤੀ ਹੈ।

ਇਸ ਬਹੁ-ਪੱਖੀ ਚੈਕਿੰਗ ਅਤੇ ਏਰੀਆ ਡੋਮੀਨੇਸ਼ਨ ਪ੍ਰੋਗਰਾਮ ਲਈ ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਪੂਰੀ ਪੰਜਾਬ ਪੁਲਿਸ ਫੋਰਸ ਦੀ ਅਗਵਾਈ ਕਰਨ ਲਈ ਕੱਲ੍ਹ ਖੁਦ ਲੁਧਿਆਣਾ ਬੱਸ ਸਟੈਂਡ ਪਹੁੰਚੇ। ਪੰਜਾਬ ਪੁਲਿਸ ਹੈੱਡਕੁਆਰਟਰ ਦੇ ਏ. ਡੀ.ਜੀ. ਪੀ./ਆਈ.ਜੀ.ਪੀ. ਰੈਂਕ ਦੇ ਅਧਿਕਾਰੀ ਵੀ ਆਪਰੇਸ਼ਨ ਦੀ ਨਿੱਜੀ ਤੌਰ ‘ਤੇ ਨਿਗਰਾਨੀ ਕਰਨ ਲਈ ਆਪਣੇ ਨਿਰਧਾਰਤ ਪੁਲਿਸ ਜ਼ਿਲ੍ਹਿਆਂ ਵਿੱਚ ਮੌਜੂਦ ਸਨ। ਸੀਪੀਜ਼/ਐਸਐਸਪੀਜ਼ ਨੂੰ ਇਸ ਕਾਰਵਾਈ ਲਈ ਘੱਟੋ-ਘੱਟ 75 ਪ੍ਰਤੀਸ਼ਤ ਪੁਲਿਸ ਫੋਰਸ ਨੂੰ ਸ਼ਾਮਲ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ। ਇਸ ਸਬੰਧੀ ਵਿਸ਼ੇਸ਼ ਡੀ.ਜੀ.ਪੀ. ਲਾਅ ਐਂਡ ਆਰਡਰ ਅਰਪਤ ਸ਼ੁਕਲਾ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ 2.5 ਕਿਲੋਗ੍ਰਾਮ ਹੈਰੋਇਨ ਅਤੇ 3 ਕੁਇੰਟਲ ਤੋਂ ਵੱਧ ਭੁੱਕੀ ਤੋਂ ਇਲਾਵਾ ਹੋਰ ਨਸ਼ੀਲੇ ਪਦਾਰਥ, ਫਾਰਮਾ ਡਰੱਗਜ਼ ਅਤੇ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਅਤੇ ਲਾਹਨ ਬਰਾਮਦ ਕੀਤੀ ਹੈ। ਗਜ਼ਟਿਡ ਰੈਂਕ ਦੇ ਅਧਿਕਾਰੀਆਂ ਦੀ ਨਿਗਰਾਨੀ ਹੇਠ 17,500 ਤੋਂ ਵੱਧ ਪੁਲਿਸ ਮੁਲਾਜ਼ਮਾਂ ਨੇ ਸੂਬੇ ਭਰ ਦੇ 185 ਰੇਲਵੇ ਸਟੇਸ਼ਨਾਂ, 230 ਬੱਸ ਸਟੈਂਡਾਂ, 1198 ਹੋਟਲਾਂ, ਸਰਾਵਾਂ ਅਤੇ 715 ਬਜ਼ਾਰਾਂ, ਮਾਲਾਂ ਦੀ ਚੈਕਿੰਗ ਕੀਤੀ। 3405 ਸ਼ੱਕੀ ਵਿਅਕਤੀਆਂ ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ ਗਿਆ।

ਸ਼ੱਕੀ ਵਾਹਨਾਂ/ਵਿਅਕਤੀਆਂ ਦੀ ਵਿਆਪਕ ਚੈਕਿੰਗ ਲਈ ਸੂਬੇ ਵਿੱਚ 79 ਅੰਤਰ-ਰਾਜੀ ਅਤੇ 318 ਅੰਤਰ-ਜ਼ਿਲ੍ਹਾ ਹਾਈ-ਟੈਕ ਨਾਕੇ ਵੀ ਲਗਾਏ ਗਏ ਹਨ ਤਾਂ ਜੋ ਆਮ ਲੋਕਾਂ ਨੂੰ ਘੱਟੋ-ਘੱਟ ਅਸੁਵਿਧਾ ਨੂੰ ਯਕੀਨੀ ਬਣਾਇਆ ਜਾ ਸਕੇ। ਪੁਲੀਸ ਟੀਮਾਂ ਨੇ 1596 ਵਾਹਨਾਂ ਦੇ ਚਲਾਨ ਕਰਨ ਦੇ ਨਾਲ 60 ਵਾਹਨ ਜ਼ਬਤ ਕੀਤੇ। ਪੁਲਿਸ ਟੀਮਾਂ ਨੇ 6233 ਗੁਰਦੁਆਰਿਆਂ, 2376 ਮੰਦਰਾਂ, 517 ਚਰਚਾਂ ਅਤੇ 425 ਮਸਜਿਦਾਂ ਦੀ ਸੁਰੱਖਿਆ ਦਾ ਵੀ ਜਾਇਜ਼ਾ ਲਿਆ ਅਤੇ ਇਹ ਯਕੀਨੀ ਬਣਾਇਆ ਕਿ ਸਾਰੀਆਂ ਥਾਵਾਂ ‘ਤੇ ਸੀ.ਸੀ.ਟੀ.ਵੀ. ਕੈਮਰੇ ਲਗਾਏ ਗਏ ਹਨ ਅਤੇ ਵਧੀਆ ਕੰਮ ਕਰ ਰਹੇ ਹਨ। ਵਿਸ਼ੇਸ਼ ਡੀ.ਜੀ.ਪੀ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਉਕਤ ਸੂਬਾ ਪੱਧਰੀ ਅਪ੍ਰੇਸ਼ਨ ਚਲਾਉਣ ਦਾ ਮਕਸਦ ਸਮਾਜ ਵਿਰੋਧੀ ਅਨਸਰਾਂ ‘ਤੇ ਸ਼ਿਕੰਜਾ ਕੱਸਣ ਲਈ ਪੁਲਿਸ ਦੀ ਹਾਜ਼ਰੀ ਵਧਾਉਣ ਦੇ ਨਾਲ-ਨਾਲ ਲੋਕਾਂ ਦਾ ਵਿਸ਼ਵਾਸ਼ ਵਧਾਉਣਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ 2-ਰੋਜ਼ਾ ਅਪਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ ਸੂਬੇ ਭਰ ਵਿੱਚ ਘੱਟੋ-ਘੱਟ 221 ਫਲੈਗ ਮਾਰਚ ਵੀ ਕੱਢੇ।

Exit mobile version