ਚੰਡੀਗੜ੍ਹ : ਪੰਜਾਬ ਪ੍ਰਦੇਸ਼ ਕਾਂਗਰਸ ਦੇ ਨਵ ਨਿਯੁਕਤ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਚਾਰ ਹੋਰ ਕਾਰਜਕਾਰੀ ਪ੍ਰਧਾਨਾਂ ਦੇ ਤਾਜਪੋਸ਼ੀ ਸਮਾਗਮ ਸ਼ੁਰੂ ਹੋ ਚੁੱਕਾ ਹੈ। ਇਸ ਮੌਕੇ ਆਪਣੇ ਸੰਬੋਧਨ ਦੌਰਾਨ ਸੁਨੀਲ ਜਾਖੜ ਨੇ ਵਿਰੋਧੀਆਂ ਨੂੰ ਨਿਸ਼ਾਨੇ ‘ਤੇ ਲਿਆ ਅਤੇ ਕਿਹਾ ਕਿ ਉਨ੍ਹਾਂ ਨੇ ਕੈਪਟਨ ਨਾਲ 29 ਸਾਲ ਦੋਸਤੀ ਨਿਭਾਈ ਹੈ। ਉਨ੍ਹਾਂ ਨੇ ਕਿਹਾ ਕਿ ਅੱਜ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬੀਆਂ ਵਾਲੀ ਗੱਲ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਕੁਝ ਲੋਕ ਅੱਜ ਵੀ ਦੇਖ ਰਹੇ ਹਨ ਕਿ ਸੁਨੀਲ ਜਾਖੜ ‘ਤੇ ਕੀ ਬੀਤ ਰਹੀ ਹੈ ਅਤੇ ਕੈਪਟਨ ਕੀ ਕਰਨਗੇ। ਸੁਨੀਲ ਜਾਖੜ ਨੇ ਅੱਗੇ ਕਿਹਾ ਕਿ ਹੁਣ ਪੰਜਾਬ ਵਿਚ ਦੋ ਜਰਨੈਲ ਹਨ ਅਤੇ ਹੁਣ ਕਾਂਗਰਸ ਹੋਰ ਮਜ਼ਬੂਤ ਹੋ ਕੇ ਵਿਰੋਧੀਆਂ ਨੂੰ ਅਸਲੀ ਤਸਵੀਰ ਦਿਖਾਏਗੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਉਸ ਨੂੰ ਅਫ਼ਸੋਸ ਹੈ ਕੀ ਉਹ ਕੈਪਟਨ ਅਮਰਿੰਦਰ ਸਿੰਘ ਦੀਆਂ ਆਸਾਂ ਮੁਤਾਬਿਕ ਵਰਕਰਾਂ ਦੇ ਹੱਥ ਮਜ਼ਬੂਤ ਨਹੀਂ ਕਰ ਸਕੇ ।
ਟੀਵੀ ਪੰਜਾਬ ਬਿਊਰੋ
Filed under

