ਡੈਸਕ- ਪੰਜਾਬ ਦੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ। ਟਰਾਂਸਪੋਰਟੇਸ਼ਨ ਟੈਂਡਰ ਘੁਟਾਲੇ ’ਚ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਫਰੀਜ਼ ਕੀਤੇ ਗਏ ਛੇ ਬੈਂਕ ਲਾਕਰਾਂ ’ਚੋਂ ਚਾਰ ਦੀ ਪੜਤਾਲ ਦੌਰਾਨ 4 ਕਿੱਲੋ ਸੋਨਾ ਬਰਾਮਦ ਹੋਇਆ ਹੈ, ਜਿਸ ਦੀ ਕੀਮਤ 2 ਕਰੋੜ ਤੋਂ ਵੱਧ ਦੱਸੀ ਜਾ ਰਹੀ ਹੈ।ਜਾਣਕਾਰੀ ਅਨੁਸਾਰ ਈਡੀ ਨੇ ਬੀਤੇ ਦਿਨੀਂ ਪੰਜਾਬ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਤੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਬੈਂਕ ਲਾਕਰਾਂ ਦੀ ਤਲਾਸ਼ੀ ਲਈ ਸੀ, ਜਿਸ ’ਚੋਂ ਗਹਿਣੇ ਤੇ ਹੋਰ ਕੀਮਤੀ ਸਾਮਾਨ ਮਿਲਿਆ ਸੀ। ਹੁਣ ਤੱਕ ਇਸ ਮਾਮਲੇ ’ਚ ਜ਼ਬਤ ਕੀਤੀ ਗਈ ਕੁੱਲ ਰਕਮ 8.6 ਕਰੋੜ ਹੋ ਗਈ ਹੈ।ਸੂਤਰਾਂ ਅਨੁਸਾਰ ਈਡੀ ਨੇ ਵਿਜੀਲੈਂਸ ਤੋਂ ਮਾਮਲੇ ਦੀ ਜਾਂਚ ਅੱਗੇ ਵਧਾਉਣ ਲਈ ਕੁਝ ਡਾਟਾ ਮੰਗਿਆ ਹੈ ਤੇ ਇਸ ਮਾਮਲੇ ਵਿਚ ਨਾਮਜ਼ਦ ਸਾਰੇ ਮੁਲਜ਼ਮਾਂ ਨੂੰ ਜਲਦੀ ਪੁੱਛ-ਪੜਤਾਲ ਲਈ ਸੱਦਿਆ ਜਾ ਸਕਦਾ ਹੈ।