Site icon TV Punjab | Punjabi News Channel

ਪੰਜਾਬ ‘ਚ ED ਦਾ ਵੱਡਾ ਐਕਸ਼ਨ! ਰੋਪੜ, ਹੁਸ਼ਿਆਰਪੁਰ ਸਣੇ 13 ਥਾਵਾਂ ‘ਤੇ ਮਾਰੀ ਰੇਡ

ਡੈਸਕ- ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਵੱਡੀ ਕਾਰਵਾਈ ਕਰਦੇ ਹੋਏ ਪੰਜਾਬ ਵਿਚ ਕਈ ਥਾਵਾਂ ‘ਤੇ ਛਾਪੇ ਮਾਰੇ। ਈਡੀ ਦੀਆਂ ਟੀਮਾਂ ਗੈਰ-ਕਾਨੂੰਨੀ ਮਾਈਨਿੰਗ ਦੇ ਮਾਮਲੇ ਵਿੱਚ ਪੰਜਾਬ ਦੇ ਰੂਪਨਗਰ (ਰੋਪੜ), ਹੁਸ਼ਿਆਰਪੁਰ ਜ਼ਿਲ੍ਹੇ ਸਣਏ 13 ਥਾਵਾਂ ‘ਤੇ ਛਾਪੇਮਾਰੀ ਕਰ ਰਹੀਆਂ ਹਨ। ਇਹ ਛਾਪੇਮਾਰੀ ਨਾਜਾਇਜ਼ ਮਾਈਨਿੰਗ ਮਾਮਲੇ ਵਿਚ ਕੀਤੀ ਜਾ ਰਹੀ ਹੈ। ਈਡੀ ਵੱਲੋਂ ਕੁਰਕ ਕੀਤੀ ਜ਼ਮੀਨ ‘ਤੇ ਨਾਜਾਇਜ਼ ਮਾਈਨਿੰਗ ਹੋ ਰਹੀ ਸੀ।

ਹੁਣ ਤੱਕ ਤਲਾਸ਼ੀ ਦੌਰਾਨ 3 ਕਰੋੜ ਰੁਪਏ ਦੀ ਨਕਦੀ ਬਰਾਮਦ ਕੀਤੀ ਜਾ ਚੁੱਕੀ ਹੈ। ਈਡੀ ਅਧਿਕਾਰੀ ਨੇ ਦੱਸਿਆ ਕਿ ਜ਼ਿਲ੍ਹਾ ਰੂਪਨਗਰ (ਰੋਪੜ) ਦੀ ਜ਼ਬਤ ਕੀਤੀ ਜ਼ਮੀਨ ਅਤੇ ਆਸਪਾਸ ਦੇ ਇਲਾਕਿਆਂ ਵਿੱਚ ਨਾਜਾਇਜ਼ ਮਾਈਨਿੰਗ ਕੀਤੀ ਜਾ ਰਹੀ ਹੈ। ਇਹ ਜ਼ਮੀਨ ਬਦਨਾਮ ਭੋਲਾ ਡਰੱਗ ਮਾਮਲੇ ਵਿੱਚ ਈਡੀ ਨੇ ਜ਼ਬਤ ਕੀਤੀ ਸੀ। ਭੋਲਾ ਡਰੱਗ ਕੇਸ ਮਨੀ ਲਾਂਡਰਿੰਗ ਰੋਕੂ ਕਾਨੂੰਨ ਤਹਿਤ ਵਿਸ਼ੇਸ਼ ਅਦਾਲਤ ਵਿੱਚ ਸੁਣਵਾਈ ਦੇ ਅਹਿਮ ਪੜਾਅ ਵਿੱਚ ਹੈ।

ਇਸ ਕੇਸ ਵਿੱਚ ਸ਼ਾਮਲ ਵਿਅਕਤੀਆਂ ਵਿੱਚ ਨਸੀਬ ਚੰਦ (ਮਾਈਨਿੰਗ ਮਾਫੀਆ), ​​ਸ਼੍ਰੀ ਰਾਮ ਸਟੋਨ ਕਰਸ਼ਰ ਅਤੇ ਹੋਰ ਸ਼ਾਮਲ ਹਨ। ਹੁਣ ਤੱਕ ਤਲਾਸ਼ੀ ਦੌਰਾਨ 3 ਕਰੋੜ ਰੁਪਏ ਦੀ ਨਕਦੀ ਬਰਾਮਦ ਕੀਤੀ ਜਾ ਚੁੱਕੀ ਹੈ।

Exit mobile version