IAS ਅਫਸਰਾਂ ਦੇ ਘਰ ED ਦੀ ਛਾਪੇਮਾਰੀ, 20 ਤੋਂ ਵਾਧਾ ਥਾਵਾਂ ‘ਤੇ ਰੇਡ ਜਾਰੀ

ਡੈਸਕ- ਚੰਡੀਗੜ੍ਹ ਅਤੇ ਮੋਹਾਲੀ ‘ਚ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਛਾਪੇਮਾਰੀ ਜਾਰੀ ਹੈ। ਇਹ ਛਾਪੇਮਾਰੀ ਕਈ ਆਈਏਐਸ ਅਫਸਰਾਂ, ਰੂਜਮ ਅਫਸਰਾਂ, ਪ੍ਰਾਪਰਟੀ ਡੀਲਰਾਂ ਅਤੇ ਕਈ ਕਿਸਾਨਾਂ ਦੇ ਟਿਕਾਣਿਆਂ ਤੇ ਕੀਤੀ ਜਾ ਰਹੀ ਹੈ। ਇਹ ਛਾਪੇਮਾਰੀ ਕਰੀਬ 15 ਥਾਵਾਂ ‘ਤੇ ਚੱਲ ਰਹੀ ਹੈ। ਸੂਤਰਾਂ ਦੇ ਹਵਾਲੇ ਨਾਲ ਪਤਾ ਲੱਗਾ ਹੈ ਕਿ ਇਹ ਜਾਂਚ ਮੁਹਾਲੀ ਵਿੱਚ ਅਮਰੂਦ ਦੇ ਬਾਗ ਘੁਟਾਲੇ ਸਬੰਧੀ ਕੀਤੀ ਜਾ ਰਹੀ ਹੈ। ਹੁਣ ਤੱਕ ਪੰਜਾਬ ਵਿਜੀਲੈਂਸ ਇਸ ਦੀ ਜਾਂਚ ਕਰ ਰਹੀ ਸੀ। ਇਹ ਛਾਪੇਮਾਰੀ ਇਸ ਮਾਮਲੇ ਨਾਲ ਜੁੜੇ ਲੋਕਾਂ ਦੇ ਟਿਕਾਣਿਆਂ ‘ਤੇ ਹੀ ਕੀਤੀ ਜਾ ਰਹੀ ਹੈ।

ਮਾਮਲਾ ਗ੍ਰੇਟਰ ਮੁਹਾਲੀ ਵਿਕਾਸ ਅਥਾਰਟੀ ਵੱਲੋਂ ਏਅਰਪੋਰਟ ਰੋਡ ਤੇ ਐਰੋਟ੍ਰੋਪੋਲਿਸ ਪ੍ਰਾਜੈਕਟ ਲਈ ਜ਼ਮੀਨ ਐਕਵਾਇਰ ਕਰਨ ਨਾਲ ਸਬੰਧਤ ਹੈ। ਐਕੁਆਇਰ ਕੀਤੀ ਜ਼ਮੀਨ ਦਾ ਮੁਆਵਜ਼ਾ ਗਮਾਡਾ ਵੱਲੋਂ ਲੈਂਡ ਪੂਲਿੰਗ ਨੀਤੀ ਅਨੁਸਾਰ ਦਿੱਤਾ ਗਿਆ ਸੀ। ਉਸ ਜ਼ਮੀਨ ਵਿੱਚ ਲਗਾਏ ਗਏ ਅਮਰੂਦ ਦੇ ਦਰੱਖਤਾਂ ਦੀ ਕੀਮਤ ਜ਼ਮੀਨ ਤੋਂ ਵੱਖਰੀ ਅਦਾ ਕੀਤੀ ਜਾਂਦੀ ਸੀ। ਫਲਦਾਰ ਦਰੱਖਤਾਂ ਦੀ ਕੀਮਤ ਬਾਗਬਾਨੀ ਵਿਭਾਗ ਵੱਲੋਂ ਤੈਅ ਕੀਤੀ ਜਾਂਦੀ ਹੈ। ਇਸ ਤੋਂ ਬਾਅਦ, ਭੂਮੀ ਗ੍ਰਹਿਣ ਕੁਲੈਕਟਰ ਨੇ ਫਲਦਾਰ ਰੁੱਖਾਂ ਦੀ ਇੱਕ ਸਰਵੇਖਣ ਸੂਚੀ ਡਾਇਰੈਕਟਰ ਬਾਗਬਾਨੀ ਨੂੰ ਭੇਜੀ ਅਤੇ ਦਰਖਤਾਂ ਦੀ ਮੁਲਾਂਕਣ ਰਿਪੋਰਟ ਤਿਆਰ ਕੀਤੀ।

ਇਸ ਤੋਂ ਇਲਾਵਾ ਅੱਜ ਸਵੇਰੇ ਈਡੀ ਨੇ ਫਿਰੋਜ਼ਪੁਰ ਦੇ ਡੀਸੀ ਰਾਜੇਸ਼ ਧੀਮਾਨ ਦੇ ਘਰ ਈਡੀ ਨੇ ਛਾਪਾ ਮਾਰਿਆ ਹੈ। ਘਰ ਦੇ ਬਾਹਰ ਪੁਲਿਸ ਮੌਜੂਦ ਹੈ ਪਰ ਤੱਕ ਕੋਈ ਵੀ ਜਾਣਕਾਰੀ ਨਹੀਂ ਮਿਲੀ ਹੈ ਕੀ ਰੇਡ ਦਾ ਕੀ ਕਾਰਨ ਹੈ।

ਜ਼ਮੀਨ ਐਕੁਆਇਰ ਹੋਣ ਤੋਂ ਪਹਿਲਾਂ ਇੱਥੇ ਕੁਝ ਲੋਕਾਂ ਨੇ ਅਮਰੂਦ ਦੇ ਬੂਟੇ ਲਾਏ ਸਨ। ਪਰ ਗਮਾਡਾ ਦੇ ਅਧਿਕਾਰੀਆਂ ਨਾਲ ਮਿਲੀਭੁਗਤ ਕਰਕੇ 4 ਤੋਂ 5 ਸਾਲ ਦਾ ਸਮਾਂ ਦਿਖਾਇਆ ਗਿਆ। ਜਿਸ ਕਾਰਨ ਉਨ੍ਹਾਂ ਦਾ ਮੁਆਵਜ਼ਾ ਕਾਫੀ ਵੱਧ ਗਿਆ। ਇਸ ਤਰ੍ਹਾਂ ਕਈ ਲੋਕਾਂ ਨੇ ਗਲਤ ਤਰੀਕੇ ਨਾਲ ਮੁਆਵਜ਼ਾ ਲੈ ਲਿਆ ਸੀ। ਵਿਜੀਲੈਂਸ ਨੇ ਇਸ ਸਬੰਧੀ ਮੁਲਜ਼ਮ ਨੂੰ ਗ੍ਰਿਫ਼ਤਾਰ ਵੀ ਕੀਤਾ ਸੀ। ਪਰ ਅਦਾਲਤ ਨੇ ਮੁਆਵਜ਼ੇ ਦੀ ਰਕਮ ਵਾਪਸ ਜਮ੍ਹਾਂ ਕਰਵਾ ਕੇ ਉਸ ਨੂੰ ਜ਼ਮਾਨਤ ਦੇ ਦਿੱਤੀ ਸੀ।