Site icon TV Punjab | Punjabi News Channel

ED ਦਾ ਦਿੱਲੀ ‘ਚ ਵੱਡਾ ਐਕਸ਼ਨ , ‘ਆਪ’ ਆਗੂਆਂ ਦੇ ਘਰਾਂ ‘ਤੇ ਛਾਪੇ!

ਡੈਸਕ- ਦੇਸ਼ ਦੀ ਰਾਜਧਾਨੀ ਦਿੱਲੀ ‘ਚ ਮੰਗਲਵਾਰ ਸਵੇਰੇ ਈਡੀ ਦਾ ਵੱਡਾ ਐਕਸ਼ਨ ਵੇਖਣ ਨੂੰ ਮਿਲਿਆ। ਈਡੀ ਯਾਨੀ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਦੇ ਹਿੱਸੇ ਵਜੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਨਿੱਜੀ ਸਕੱਤਰ ਅਤੇ ਆਮ ਆਦਮੀ ਪਾਰਟੀ ਨਾਲ ਜੁੜੇ ਲੋਕਾਂ ਦੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਹੈ। ਆਮ ਆਦਮੀ ਪਾਰਟੀ ਨੇ ਖੁਦ ਦਾਅਵਾ ਕੀਤਾ ਹੈ ਕਿ ਸਵੇਰ ਤੋਂ ਹੀ ਉਨ੍ਹਾਂ ਦੇ ਨੇਤਾਵਾਂ ਦੇ ਘਰਾਂ ‘ਤੇ ਈਡੀ ਦੀ ਛਾਪੇਮਾਰੀ ਚੱਲ ਰਹੀ ਹੈ।

ਦਰਅਸਲ ਆਮ ਆਦਮੀ ਪਾਰਟੀ ਨੇ ਦਾਅਵਾ ਕੀਤਾ ਹੈ ਕਿ ਈਡੀ ਨੇ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਨਾਰਾਇਣ ਦਾਸ ਗੁਪਤਾ ਦੇ ਘਰ ਵੀ ਛਾਪਾ ਮਾਰਿਆ ਹੈ। ਤੁਹਾਨੂੰ ਦੱਸ ਦੇਈਏ ਕਿ ਈਡੀ ਦੀ ਇਹ ਕਾਰਵਾਈ ਆਮ ਆਦਮੀ ਪਾਰਟੀ ਦੀ ਪ੍ਰੈੱਸ ਕਾਨਫਰੰਸ ਤੋਂ ਪਹਿਲਾਂ ਦੇਖਣ ਨੂੰ ਮਿਲੀ ਸੀ। ਦਿੱਲੀ ਸਰਕਾਰ ਦੇ ਮੰਤਰੀ ਆਤਿਸ਼ੀ ਨੇ 10 ਵਜੇ ਵੱਡਾ ਖੁਲਾਸਾ ਕਰਨ ਦਾ ਦਾਅਵਾ ਕੀਤਾ ਹੈ।

ਸੂਤਰਾਂ ਦੀ ਮੰਨੀਏ ਤਾਂ ਈਡੀ ਦੀ ਟੀਮ 10 ਤੋਂ ਵੱਧ ਥਾਵਾਂ ‘ਤੇ ਸਰਚ ਆਪਰੇਸ਼ਨ ਚਲਾ ਰਹੀ ਹੈ। ਮੁੱਖ ਮੰਤਰੀ ਕੇਜਰੀਵਾਲ ਦੇ ਨਿੱਜੀ ਸਕੱਤਰ ਰਿਸ਼ਵ ਕੁਮਾਰ ਦੇ ਘਰ ਵੀ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਜਲ ਬੋਰਡ ਦੇ ਸਾਬਕਾ ਮੈਂਬਰ ਸ਼ਲਭ ਕੁਮਾਰ ਦੇ ਘਰ ਵੀ ਤਲਾਸ਼ੀ ਮੁਹਿੰਮ ਚੱਲ ਰਹੀ ਹੈ। ਦੱਸਿਆ ਗਿਆ ਕਿ ਮਨੀ ਲਾਂਡਰਿੰਗ ਦੇ ਮਾਮਲੇ ‘ਚ ਦਿੱਲੀ ‘ਚ ਆਮ ਆਦਮੀ ਪਾਰਟੀ ਅਤੇ ਇਸ ਨਾਲ ਜੁੜੇ ਨੇਤਾਵਾਂ ਦੇ ਘਰਾਂ ‘ਤੇ ਈਡੀ ਦੀ ਕਾਰਵਾਈ ਚੱਲ ਰਹੀ ਹੈ।

Exit mobile version