Site icon TV Punjab | Punjabi News Channel

ਪੰਜਾਬ ‘ਚ ਚੋਣ ਕਮਿਸ਼ਨ ਨੇ ਜਲੰਧਰ-ਲੁਧਿਆਣਾ ਦੇ ਪੁਲਿਸ ਕਮਿਸ਼ਨਰ ਹਟਾਏ

ਡੈਸਕ- ਚੋਣ ਕਮਿਸ਼ਨ ਨੇ ਪੰਜਾਬ ਪੁਲੀਸ ਦੇ ਦੋ ਆਈਪੀਐਸ ਅਧਿਕਾਰੀਆਂ ਨੂੰ ਉਨ੍ਹਾਂ ਦੇ ਅਹੁਦਿਆਂ ਤੋਂ ਹਟਾ ਦਿੱਤਾ ਹੈ। ਇਨ੍ਹਾਂ ਵਿੱਚ ਜਲੰਧਰ ਦੇ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਅਤੇ ਲੁਧਿਆਣਾ ਪੁਲਿਸ ਕਮਿਸ਼ਨਰ ਕੁਲਦੀਪ ਚਾਹਲ ਸ਼ਾਮਲ ਹਨ। ਦੋਵਾਂ ਦਾ ਉਨ੍ਹਾਂ ਦੇ ਮੌਜੂਦਾ ਅਹੁਦਿਆਂ ਤੋਂ ਤਬਾਦਲਾ ਕਰ ਦਿੱਤਾ ਗਿਆ ਹੈ। ਦੋਵੇਂ 2009 ਬੈਚ ਦੇ ਆਈਪੀਐਸ ਅਧਿਕਾਰੀ ਹਨ। ਪੰਜਾਬ ਦੇ ਮੁੱਖ ਸਕੱਤਰ ਨੂੰ ਲਿਖੇ ਪੱਤਰ ਵਿੱਚ ਚੋਣ ਕਮਿਸ਼ਨ ਨੇ ਦੋਵਾਂ ਅਧਿਕਾਰੀਆਂ ਨੂੰ ਗੈਰ-ਚੋਣ-ਸੰਬੰਧੀ ਕੰਮ ਸੌਂਪਣ ਦੇ ਨਿਰਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਕਮਿਸ਼ਨ ਨੇ ਮੁੱਖ ਸਕੱਤਰ ਨੂੰ ਜਲੰਧਰ ਅਤੇ ਲੁਧਿਆਣਾ ਵਿੱਚ ਭਰੀ ਜਾਣ ਵਾਲੀ ਹਰੇਕ ਪੋਸਟ ਲਈ ਤਿੰਨ ਯੋਗ ਅਧਿਕਾਰੀਆਂ ਦਾ ਇੱਕ ਪੈਨਲ ਮੁਹੱਈਆ ਕਰਵਾਉਣ ਲਈ ਕਿਹਾ ਹੈ।

ਦੋ ਮਹੀਨੇ ਪਹਿਲਾਂ ਜਦੋਂ ਲੋਕ ਸਭਾ ਚੋਣਾਂ ਦਾ ਚੋਣ ਜ਼ਾਬਤਾ ਲਾਗੂ ਹੋਇਆ ਸੀ ਤਾਂ ਸੂਬੇ ਦੇ ਪੰਜ ਜ਼ਿਲ੍ਹਿਆਂ ਪਠਾਨਕੋਟ, ਫਾਜ਼ਿਲਕਾ, ਜਲੰਧਰ ਦਿਹਾਤੀ, ਮਲੇਰਕੋਟਲਾ ਅਤੇ ਬਠਿੰਡਾ ਦੇ ਐੱਸ.ਐੱਸ.ਪੀਜ਼ ਨੂੰ ਹਟਾ ਦਿੱਤਾ ਗਿਆ ਸੀ। ਇਹ 4 ਪੀਪੀਐਸ ਅਧਿਕਾਰੀ ਜਲੰਧਰ ਦਿਹਾਤੀ ਦੇ ਐਸਐਸਪੀ ਮੁਖਵਿੰਦਰ ਸਿੰਘ ਭੁੱਲਰ, ਪਠਾਨਕੋਟ ਦੇ ਐਸਐਸਪੀ ਦਲਜਿੰਦਰ ਸਿੰਘ, ਫਾਜ਼ਿਲਕਾ ਦੇ ਐਸਐਸਪੀ ਵਰਿੰਦਰ ਸਿੰਘ ਬਰਾੜ ਅਤੇ ਮਾਲੇਰਕੋਟਲਾ ਦੇ ਐਸਐਸਪੀ ਹਰਕਮਲ ਪ੍ਰੀਤ ਸਿੰਘ ਖੱਖ ਨੂੰ ਆਈਪੀਐਸ ਕਾਡਰ ਨਾ ਹੋਣ ਕਾਰਨ ਬਦਲਿਆ ਗਿਆ ਸੀ। ਜਦੋਂਕਿ ਬਠਿੰਡਾ ਦੇ ਐਸਐਸਪੀ ਹਰਮਨਬੀਰ ਸਿੰਘ ਗਿੱਲ ਨੂੰ ਕਾਂਗਰਸੀ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਦਾ ਭਰਾ ਹੋਣ ਕਾਰਨ ਖਡੂਰ ਸਾਹਿਬ ਤੋਂ ਹਟਾ ਦਿੱਤਾ ਗਿਆ ਸੀ। ਹੁਣ ਇਨ੍ਹਾਂ ਸਾਰਿਆਂ ਨੂੰ ਨਵੀਂ ਥਾਂ ‘ਤੇ ਤਾਇਨਾਤ ਕੀਤਾ ਗਿਆ ਹੈ।

ਇਸ ਤੋਂ ਪਹਿਲਾਂ ਚੋਣ ਕਮਿਸ਼ਨ ਨੇ ਜਲੰਧਰ ਦੇ ਡੀਸੀ ਵਿਸ਼ੇਸ਼ ਸਾਰੰਗਲ ਅਤੇ 2 ਪੁਲਿਸ ਅਧਿਕਾਰੀਆਂ ਨੂੰ ਬਦਲਣ ਦੇ ਹੁਕਮ ਜਾਰੀ ਕੀਤੇ ਸਨ। ਇਨ੍ਹਾਂ ਵਿੱਚ ਰੋਪੜ ਰੇਂਜ ਦੇ ਤਤਕਾਲੀ ਏਡੀਜੀਪੀ ਜਸਕਰਨ ਸਿੰਘ ਅਤੇ ਬਾਰਡਰ ਰੇਂਜ ਦੇ ਡੀਆਈਜੀ ਨਰਿੰਦਰ ਭਾਰਗਵ ਸ਼ਾਮਲ ਸਨ।

Exit mobile version