Site icon TV Punjab | Punjabi News Channel

ਚੋਣ ਕਮਿਸ਼ਨ ਦਾ ਪੰਜਾਬ ‘ਚ ਵੱਡਾ ਐਕਸ਼ਨ, ਜਲੰਧਰ ਦੇ ਡੀਸੀ ਸਣੇ 2 ਪੁਲਿਸ ਅਫਸਰਾਂ ਦੇ ਤਬਾਦਲੇ ਦੇ ਹੁਕਮ ਜਾਰੀ

ਡੈਸਕ- ਲੋਕ ਸਭਾ ਚੋਣਾਂ ਤੋਂ ਪਹਿਲਾਂ ਚੋਣ ਕਮਿਸ਼ਨ ਨੇ ਪੰਜਾਬ ਵਿਚ ਵੱਡਾ ਐਕਸ਼ਨ ਲਿਆ ਹੈ। ਜਲੰਧਰ ਦੇ ਡੀਸੀ ਵਿਸ਼ੇਸ਼ ਸਾਰੰਗਲ ਸਣੇ 2 ਪੁਲਿਸ ਅਧਿਕਾਰੀਆਂ ਨੂੰ ਬਦਲਣ ਦੇ ਹੁਕਮ ਜਾਰੀ ਕੀਤੇ ਹਨ। ਇਨ੍ਹਾਂ ਵਿਚ ਰੋਪੜ ਰੇਂਜ ਦੇ ADGP ਜਸਕਰਨ ਸਿੰਘ ਤੇ ਬਾਰਡਰ ਰੇਂਜ ਦੇ DIG ਨਰਿੰਦਰ ਭਾਰਗਵ ਸ਼ਾਮਲ ਹਨ। ਇਨ੍ਹਾਂ ਦੀ ਜਗ੍ਹਾ ਨਵੇਂ ਅਧਿਕਾਰੀ ਨਿਯੁਕਤ ਕਰਨ ਲਈ 3-3 ਅਧਿਕਾਰੀਆਂ ਦਾ ਪੈਨਲ ਮੰਗਿਆ ਗਿਆ ਹੈ।

ਇਕ ਸ਼ਿਕਾਇਤ ਦੇ ਆਧਾਰ ‘ਤੇ ਜਲੰਧਰ ਦੇ ਡਿਪਟੀ ਕਮਿਸ਼ਨਰ ਦਾ ਤਬਾਦਲਾ ਕਰਨ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਜਾਰੀ ਹੁਕਮਵਿਚ ਕਿਹਾ ਗਿਆ ਹੈ ਕਿ ਉਨ੍ਹਾਂ ਨੂੰ ਮੌਜੂਦਾ ਪੋਸਟਿੰਗ ਤੋਂ ਹਟਾ ਕੇ ਕਿਸੇ ਹੋਰ ਥਾਂ ਤਬਦੀਲ ਕੀਤਾ ਜਾਵੇ ਜੋ ਕਿ ਉਨ੍ਹਾਂ ਦਾ ਗ੍ਰਹਿ ਜ਼ਿਲ੍ਹਾ ਨਾ ਹੋਵੇ। ਨਾਲ ਹੀ ਇਹ ਲਿਖਿਆ ਗਿਆ ਹੈ ਕਿ ਇਹ ਤੈਅ ਕੀਤਾ ਜਾਵੇ ਕਿ ਉਨ੍ਹਾਂ ਨੂੰ ਜ਼ਿਲ੍ਹੇ ਤੋਂ ਬਾਹਰ ਕਿਤੇ ਲਗਾਇਆ ਜਾਵੇ ਜੋ ਕਿ ਜਲੰਧਰ ਲੋਕ ਸਭਾ ਹਲਕੇ ਵਿਚ ਨਾ ਹੋਵੇ। ਜਲੰਧਰ ਦਾ ਡੀਸੀ ਤਾਇਨਾਤ ਕਰਨ ਲਈ 3 ਅਧਿਕਾਰੀਆਂ ਦਾ ਪੈਨਲ ਸਰਕਾਰ ਤੋਂ ਮੰਗਿਆ ਗਿਆ ਹੈ।

ਇਸ ਤੋਂ ਇਲਾਵਾ ਰੋਪੜ ਰੇਂਜ ਦੇ ਏਡੀਜੀਪੀ ਜਸਕਰਨ ਸਿੰਘ ਤੇ ਬਾਰਡਰ ਰੇਂਜ ਦੇ ਆਈਜੀ ਨਰਿੰਦਰ ਭਾਰਗਵ ਕ੍ਰਮਵਾਰ ਅਪ੍ਰੈਲ ਤੇ ਜੂਨ 2024 ਵਿਚ ਸੇਵਾਮੁਕਤ ਹੋ ਰਹੇ ਹਨ। ਦੋਵਾਂ ਦੀ ਜਗ੍ਹਾ ਨਵੀਂ ਤਾਇਨਾਤੀ ਲਈ 3-3 ਅਧਿਕਾਰੀਆਂ ਦਾ ਪੈਨਲ ਮੰਗਿਆ ਹੈ।

Exit mobile version