ਪੰਜਾਬ ਵਿੱਚ 19 ਮਈ ਨੂੰ ਪੈਣਗੀਆਂ ਵੋਟਾਂ

ਪੰਜਾਬ ਵਿੱਚ 19 ਮਈ ਨੂੰ ਪੈਣਗੀਆਂ ਵੋਟਾਂ

SHARE

ਭਾਰਤੀ ਚੋਣ ਕਮਿਸ਼ਨ ਨੇ ਲੋਕ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਇਸ ਦੇ ਨਾਲ ਹੀ ਦੇਸ਼ ਭਰ ਵਿੱਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। ਪੰਜਾਬ ਵਿੱਚ 19 ਮਈ ਨੂੰ ਵੋਟਾਂ ਪੈਣਗੀਆਂ। ਪੰਜਾਬ ਵਿੱਚ ਚੋਣਾਂ 7ਵੇਂ ਦੌਰ ਵਿੱਚ ਹੋਣਗੀਆਂ ਤੇ ਇੱਕ ਹੀ ਗੇੜ ਵਿੱਚ ਪੰਜਾਬ ਦੀਆਂ ਸਾਰੀਆਂ ਸੀਟਾਂ ਉੱਤੇ ਪੋਲਿੰਗ ਹੋਵੇਗੀ। ਪੰਜਾਬ ਦੇ ਨਾਲ ਚੰਡੀਗੜ੍ਹ ਵਿੱਚ ਵੀ ਇਸੇ ਦਿਨ ਵੋਟਾਂ ਪੈਣਗੀਆਂ। ਮੁੱਖ ਚੋਣ ਕਮਿਸ਼ਨਰ ਨੇ ਤਰੀਕਾਂ ਦਾ ਐਲਾਨ ਕਰਦਿਆਂ ਕਿਹਾ ਕਿ 11 ਅਪਰੈਲ ਨੂੰ ਵੋਟਾਂ ਦਾ ਪਹਿਲਾ ਗੇੜ ਹੋਵੇਗਾ। ਦੂਜੇ ਪੜਾਅ ਲਈ ਵੋਟਾਂ 18  ਤੇ ਤੀਜੇ ਲਈ 23 ਅਪਰੈਲ ਨੂੰ ਵੋਟਾਂ ਪੈਣਗੀਆਂ। 29 ਅਪਰੈਲ ਨੂੰ ਚੌਥੇ, 6 ਮਈ ਨੂੰ ਪੰਜਵੇਂ, 12 ਮਈ ਨੂੰ ਛੇਵੇਂ ਤੇ 19 ਮਈ ਨੂੰ ਸਤਵੇਂ ਪੜਾਅ ਲਈ ਵੋਟਾਂ ਪੈਣਗੀਆਂ। ਹਰਿਆਣਾ ਵਿਚ 12 ਮਈ ਤੇ ਪੰਜਾਬ ਤੇ ਹਿਮਾਚਲ ਵਿਚ 19 ਮਈ ਨੂੰ ਵੋਟਾਂ ਪੈਣਗੀਆਂ।  ਚੋਣਾਂ 7 ਪੜਾਅ ਵਿਚ ਹੋਣਗੀਆਂ। 23 ਮਈ ਨੂੰ ਵੋਟਾਂ ਦੀ ਗਿਣਤੀ ਹੋਵੇਗੀ ਅਤੇ ਇਸੇ ਦਿਨ ਨਤੀਜੇ ਐਲਾਨ ਦਿੱਤੇ ਜਾਣਗੇ।

Short URL:tvp http://bit.ly/2Uvn76O

    For latest Punjabi news log on to http://tvpunjab.com
    YouTube: https://www.youtube.com/TvPunjab
    Twitter: https://twitter.com/tvpunjab
    Facebook: https://www.facebook.com/TvPunjabOfficial
    Instagram: https://www.instagram.com/tvpunjab