ਡੈਸਕ- ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਦੀਆਂ ਤਿਆਰੀਆਂ ਦਰਮਿਆਨ ਪੰਜਾਬ ਸਰਕਾਰ ਨੇ 50 ਪੀ.ਸੀ.ਐਸ. ਆਈਏਐਸ ਅਤੇ ਆਈਪੀਐਸ ਅਧਿਕਾਰੀਆਂ ਦੇ ਵੀ ਜਲਦੀ ਹੀ ਤਬਾਦਲੇ ਕੀਤੇ ਜਾ ਸਕਦੇ ਹਨ। ਸਰਕਾਰ ਵੀ ਅਕਤੂਬਰ ਦੇ ਅੰਤ ਤੱਕ ਤਬਾਦਲਿਆਂ ਦੀ ਪ੍ਰਕਿਰਿਆ ਨੂੰ ਪੂਰਾ ਕਰਨਾ ਚਾਹੁੰਦੀ ਹੈ ਕਿਉਂਕਿ ਚੋਣਾਂ ਦਾ ਐਲਾਨ ਹੋਣ ਤੋਂ ਬਾਅਦ ਸਰਕਾਰ ਨੂੰ ਤਬਾਦਲਿਆਂ ਲਈ ਰਾਜ ਚੋਣ ਕਮਿਸ਼ਨਰ ਦੀ ਮਨਜ਼ੂਰੀ ਦੀ ਲੋੜ ਪਵੇਗੀ।
ਪੰਜਾਬ ਵਿੱਚ 5 ਨਗਰ ਨਿਗਮਾਂ ਜਲੰਧਰ, ਲੁਧਿਆਣਾ, ਪਟਿਆਲਾ, ਅੰਮ੍ਰਿਤਸਰ ਅਤੇ ਫਗਵਾੜਾ ਵਿੱਚ ਚੋਣਾਂ ਹੋਣੀਆਂ ਹਨ। ਜਦੋਂ ਕਿ 39 ਨਗਰ ਕੌਂਸਲਾਂ ਅਤੇ 27 ਨਗਰ ਕੌਂਸਲਾਂ ਦੇ ਵਾਰਡਾਂ ਵਿੱਚ ਉਪ ਚੋਣਾਂ ਹੋਣੀਆਂ ਹਨ। ਨਗਰ ਕੌਂਸਲਾਂ ਦੀ ਚੋਣ ਪ੍ਰਕਿਰਿਆ ਲਗਭਗ ਮੁਕੰਮਲ ਹੋ ਚੁੱਕੀ ਹੈ। ਜਦਕਿ ਨਗਰ ਨਿਗਮ ਦੀ ਕਾਰਵਾਈ ਚੱਲ ਰਹੀ ਹੈ।
5 ਨਗਰ ਨਿਗਮਾਂ ਦੀ ਵੋਟਰ ਸੂਚੀ 10 ਨਵੰਬਰ ਨੂੰ ਪ੍ਰਕਾਸ਼ਿਤ ਕੀਤੀ ਜਾਣੀ ਹੈ। ਵੋਟਰ ਸੂਚੀ ਦੀ ਪ੍ਰਕਾਸ਼ਨਾ ਤੋਂ ਬਾਅਦ ਰਾਜ ਚੋਣ ਕਮਿਸ਼ਨਰ ਕਿਸੇ ਵੀ ਸਮੇਂ ਚੋਣਾਂ ਦਾ ਐਲਾਨ ਕਰ ਸਕਦਾ ਹੈ। ਇਹੀ ਕਾਰਨ ਹੈ ਕਿ ਵਿਜੇ ਦਸ਼ਮੀ ਵਾਲੇ ਦਿਨ ਪੰਜਾਬ ਸਰਕਾਰ ਨੇ ਵੱਡੇ ਪੱਧਰ ‘ਤੇ ਪੀਸੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਜਦੋਂ ਕਿ ਅਗਲੇ ਦੋ ਦਿਨਾਂ ਵਿੱਚ ਆਈਏਐਸ ਅਤੇ ਆਈਪੀਐਸ ਅਧਿਕਾਰੀਆਂ ਦੇ ਤਬਾਦਲੇ ਵੀ ਸੰਭਵ ਹਨ।