● On air now · ਟੀਵੀ ਪੰਜਾਬ

Punjabi News · Since 2013

Breaking


ਪੰਜਾਬ ਦੇ ਅਟਾਰੀ ਬਾਰਡਰ ਨੇੜੇ ਸਿੱਧੂ ਮੂਸੇਵਾਲਾ ਦੇ ਕਾਤਲਾਂ ਅਤੇ ਪੁਲਿਸ ਵਿਚਾਲੇ ਮੁਕਾਬਲਾ

ਸਿੱਧੂ ਮੂਸੇਵਾਲਾ ਦੇ ਕਾਤਲਾਂ ਨਾਲ ਅੰਮ੍ਰਿਤਸਰ ਪੁਲਿਸ ਦਾ ਮੁਕਾਬਲਾ ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਅਟਾਰੀ ਵਿੱਚ ਪਾਕਿਸਤਾਨ ਸਰਹੱਦ ਨਾਲ ਲੱਗਦੇ ਪਿੰਡ ਚੀਚਾ ਭਕਨਾ ਵਿੱਚ ਚੱਲ ਰਿਹਾ ਹੈ। ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਕਾਤਲਾਂ ਜਗਰੂਪ ਰੂਪਾ ਅਤੇ ਮੰਨੂ ਦਾ ਮੁਕਾਬਲਾ ਚੱਲ ਰਿਹਾ ਹੈ। ਪੁਲੀਸ ਨੂੰ ਸੂਚਨਾ ਮਿਲੀ ਸੀ ਕਿ ਇਹ ਦੋਵੇਂ ਗੈਂਗਸਟਰ ਪਿੰਡ ਵਿੱਚ ਲੁਕੇ ਹੋਏ ਹਨ। ਅੰਮ੍ਰਿਤਸਰ ਪੁਲਿਸ ਅਤੇ ਗੈਂਗਸਟਰ ਵਿਚਾਲੇ ਕਈ ਦੌਰ ਦੀ ਗੋਲੀਬਾਰੀ ਹੋ ਚੁੱਕੀ ਹੈ। ਪੁਲਿਸ ਦੇ ਕਈ ਸੀਨੀਅਰ ਅਧਿਕਾਰੀ ਮੌਕੇ ‘ਤੇ ਮੌਜੂਦ ਹਨ। ਮੀਡੀਆ ਰਿਪੋਰਟਾਂ ਮੁਤਾਬਕ ਪੁਲਿਸ ਨੇ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਹੈ। ਦੋਵੇਂ ਸ਼ੂਟਰ ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਦੇ ਵਸਨੀਕ ਹਨ।ਦੋਵੇਂ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਲਈ ਕੰਮ ਕਰਦੇ ਹਨ।

 


ਹੋਰ ਖ਼ਬਰਾਂ