Site icon
TV Punjab | Punjabi News Channel

ਸਾਬਕਾ ਡਿਪਟੀ ਸੀ.ਐੱਮ ਸੁਖਜਿੰਦਰ ਰੰਧਾਵਾ ਨੇ ਵਿਧਾਇਕੀ ਤੋਂ ਦਿੱਤਾ ਅਸਤੀਫਾ

Facebook
Twitter
WhatsApp
Copy Link

ਡੈਸਕ- ਲੋਕ ਸਭਾ ਚੋਣਾਂ ਜਿੱਤਣ ਮਗਰੋਂ ਸੁਖਜਿੰਦਰ ਰੰਧਾਵਾ ਨੇ ਅਪਣੀ ਵਿਧਾਇਕੀ ਤੋਂ ਅਸਤੀਫਾ ਦੇ ਦਿੱਤਾ ਹੈ। ਦੱਸ ਦਈਏ ਕਿ ਰੰਧਾਵਾ ਨੇ ਡੇਰਾ ਬਾਬਾ ਨਾਨਕ ਦੀ ਸੀਟ ਤੋਂ ਅਸਤੀਫ਼ਾ ਦਿੱਤਾ ਹੈ। ਸੁਖਜਿੰਦਰ ਸਿੰਘ ਰੰਧਾਵਾ ਗੁਰਦਾਸਪੁਰ ਤੋਂ ਲੋਕ ਸਭਾ ਦੇ ਸੰਸਦ ਚੁਣੇ ਗਏ ਹਨ, ਉਨ੍ਹਾਂ ਨੇ ਅਪਣਾ ਅਸਤੀਫ਼ਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸੰਧਵਾਂ ਨੂੰ ਅਸਤੀਫ਼ਾ ਭੇਜ ਦਿੱਤਾ ਹੈ।

ਇਸ ਦੇ ਨਾਲ ਹੀ ਦੱਸ ਦਈਏ ਕਿ ਰਾਜਕੁਮਾਰ ਚੱਬੇਵਾਲ ਵਿਧਾਨ ਸਭਾ ਹਲਕਾ ਚੱਬੇਵਾਲ ਤੋਂ ਪਹਿਲਾਂ ਹੀ ਅਸਤੀਫਾ ਦੇ ਚੁੱਕੇ ਹਨ। ਹੁਸ਼ਿਆਰਪੁਰ ਲੋਕ ਸਭਾ ਸੀਟ ਤੋਂ ਰਾਜ ਕੁਮਾਰ ਚੱਬੇਵਾਲ ਜਿੱਤੇ ਹਨ। ਖਬਰ ਇਹ ਵੀ ਆ ਰਹੀ ਹੈ ਕਿ ਅੱਜ ਰਾਜਾ ਵੜਿੰਗ ਵੀ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਸਤੀਫਾ ਦੇ ਸਕਦੇ ਹਨ, ਉੱਥੇ ਹੀ ਲੁਧਿਆਣਾ ਲੋਕ ਸਭਾ ਜਿੱਤਣ ਤੋਂ ਬਾਅਦ ਗਿੱਦੜਵਾਹਾ ਵਿਧਾਨ ਸਭਾ ਤੋਂ ਅਸਤੀਫ਼ਾ ਦੇ ਸਕਦੇ ਅਤੇ ਬਰਨਾਲਾ ਤੋਂ ਐਮਐਲਏ ਅਤੇ ਪੰਜਾਬ ਦੇ ਕੈਬਨਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਵੀ ਅਸਤੀਫ਼ਾ ਦੇਣ ਦੇ ਆਸਾਰ ਹਨ।

Exit mobile version