ਮੋਗਾ- ਮੁੱਖ ਮੰਤਰੀ ਅਤੇ ਡੀ.ਜੀ.ਪੀ ਵਲੋਂ ਵਾਰ ਵਾਰ ਕਹਿਣ ਦੇ ਬਾਵਜੂਦ ਪ੍ਰਧਾਨ ਮੰਤਰੀ ਬਾਜੇਕੇ ਵਲੋਂ ਸੋਸ਼ਲ ਮੀਡੀਆ ਅਕਾਊਂਟ ‘ਤੇ ਹਥਿਆਰਾਂ ਨਾਲ ਫੋਟੋ ਪਾਉਣਾ ਉਨ੍ਹਾਂ ਨੂੰ ਮਹਿੰਗਾ ਪੈ ਗਿਆ ਹੈ ।ਪੰਜਾਬ ਸਰਕਾਰ ਦੀਆਂ ਹਦਾਇਤਾਂ ਦੇ ਚਲਦਿਆਂ ਪੁਲਿਸ ਨੇ ਗੰਨ ਕਲਚਰ ‘ਤੇ ਸਖਤੀ ਕਰਨੀ ਸ਼ੁਰੂ ਕਰ ਦਿੱਤੀ ਹੈ ।ਇਸਦੇ ਮੱਦੇਨਜ਼ਰ ਮੋਗਾ ਪੁਲਿਸ ਨੇ ਭਗਵੰਤ ਸਿੰਘ ਉਰਫ ਪ੍ਰਧਾਨ ਮੰਤਰੀ ਬਾਜੇਕੇ ਖਿਲਾਫ ਐੱਫ.ਆਈ.ਆਰ ਦਰਜ ਕਰ ਲਈ ਹੈ ।
ਜਾਣਕਾਰੀ ਮੁਤਾਬਿਕ ਭਗਵੰਤ ਸਿੰਘ ਉਰਫ ਪ੍ਰਧਾਨ ਮੰਤਰੀ ਬਾਜੇਕੇ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਅਸਲੇ ਨਾਲ ਫੋਟੋ ਅਪਲੋਡ ਕੀਤੀ ਸੀ ।ਇਸ ‘ਤੇ ਕਾਰਵਾਈ ਕਰਦਿਆਂ ਥਾਣਾ ਧਰਮਕੋਟ ਵਿੱਚ ਬਾਜੇਕੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ ।ਜ਼ਿਕਰਯੋਗ ਹੈ ਕਿ ਬਾਜੇਕੇ ਸੋਸ਼ਲ ਮੀਡੀਆ ‘ਤੇ ਕਾਫੀ ਸਰਗਰਮ ਰਹਿੰਦਾ ਹੈ । ਸੋਸ਼ਲ ਮੀਡੀਆ ‘ਤੇ ਹਤਿਆਰਾਂ ਨਾਲ ਫੋਟੋ ਪਾੁੳਣ ਤੋਂ ਬਾਅਦ ਉਸ ਖਿਲਾਫ ਧਰਮਕੋਟ ਥਾਂਣੇ ਚ ਧਾਰਾ 188 ਆਰਮਜ਼ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ।