Site icon TV Punjab | Punjabi News Channel

31 ਸਾਲ ਬਾਅਦ ਬਾਹਰ ਆਇਆ ਪੰਜਾਬ ਦੇ ਫਰਜ਼ੀ ਪੁਲਿਸ ਮੁਕਾਬਲੇ ਦਾ ਸੱਚ

ਡੈਸਕ- ਮੋਹਾਲੀ ਦੀ ਸੀਬੀਆਈ ਕੋਰਟ ਨੇ ਅੱਜ ਇੱਕ ਝੂਠੇ ਮੁਕਾਬਲੇ ਵਿੱਚ 3 ਨੌਜਵਾਨਾਂ ਨੂੰ ਮਾਰਨ ਦੇ ਦੋਸ਼ ਵਿੱਚ ਸਜ਼ਾ ਸੁਣਾਈ ਹੈ। ਸੀਬੀਆਈ ਅਦਾਲਤ ਨੇ 31 ਸਾਲ ਬਾਅਦ ਫੈਸਲਾ ਸੁਣਾਇਆ ਹੈ। ਸੀਬੀਆਈ ਕੋਰਟ ਨੇ ਸਾਬਕਾ ਪੁਲਿਸ ਅਧਿਕਾਰੀਆਂ ਨੂੰ ਉਮਰ ਕੈਦ ਦੀ ਸਜ਼ਾ ਅਤੇ 2-2 ਲੱਖ ਦਾ ਜ਼ੁਰਮਾਨਾ ਲਾਇਆ ਹੈ।ਜਾਣਕਾਰੀ ਅਨੁਸਾਰ ਇਹ ਸਜ਼ਾ 1992 ਦੇ ਝੂਠੇ ਪੁਲਿਸ ਮੁਕਾਬਲੇ ‘ਚ ਸੁਣਾਈ ਹੈ। ਅਦਾਲਤ ਨੇ ਤਿੰਨ ਸਾਬਕਾ ਪੁਲਿਸ ਅਧਿਕਾਰੀਆਂ ਨੂੰ ਉਮਰ ਕੈਦ ਸੁਣਾਈ ਹੈ।

ਇਸਦੇ ਨਾਲ ਹੀ ਕੋਰਟ ਨੇ ਉਮਰ ਕੈਦ ਦੇ ਨਾਲ-ਨਾਲ 2 ਲੱਖ ਦਾ ਜ਼ੁਰਮਾਨਾ ਕੀਤਾ ਹੈ। 31 ਸਾਲਾਂ ਬਾਅਦ ਅਦਾਲਤ ਨੇ ਫੈਸਲਾ ਸੁਣਾਇਆ ਹੈ। ਸੀਬੀਆਈ ਅਦਾਲਤ ਨੇ ਸਾਜ਼ਿਸ਼ ਰਚਣ, ਕਤਲ ਕਰਨ ‘ਚ ਦੋਸ਼ੀ ਠਹਿਰਾਇਆ ਹੈ। ਅਦਾਲਤ ਨੇ ਸਾਬਕਾ ਇੰਸਪੈਕਟਰ ਧਰਮ ਸਿੰਘ, ASI ਸੁਰਿੰਦਰ ਸਿੰਘ, DSP ਗੁਰਦੇਵ ਸਿੰਘ ਨੂੰ ਸਜ਼ਾ ਸੁਣਾਈ ਹੈ।

Exit mobile version