Site icon TV Punjab | Punjabi News Channel

ਪੰਜਾਬ-ਹਰਿਆਣਾ ਦੇ ਕਿਸਾਨਾਂ ਦਾ ਧਰਨਾ ਖ਼ਤਮ, ਗਵਰਨਰ ਨਾਲ ਮੀਟਿੰਗ ਮਗਰੋਂ ਕੀਤਾ ਐਲਾਨ

ਡੈਸਕ- ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਨੇ ਹੜਤਾਲ ਖਤਮ ਕਰਨ ਦਾ ਐਲਾਨ ਕਰ ਦਿੱਤਾ ਹੈ। ਕਿਸਾਨ ਆਗੂਆਂ ਨੇ ਦੱਸਿਆ ਕਿ ਪੰਜਾਬ ਦੇ ਰਾਜਪਾਲ ਨੇ ਮੀਟਿੰਗ ਵਿੱਚ MSP ਸਣੇ ਹੋਰ ਮੰਗਾਂ ਨੂੰ ਪੂਰਾ ਕਰਨ ਦਾ ਭਰੋਸਾ ਦਿੱਤਾ ਹੈ। ਕਿਸਾਨ 26 ਨਵੰਬਰ ਤੋਂ ਮੁਹਾਲੀ ਦੇ ਏਅਰਪੋਰਟ ਰੋਡ ਨੇੜੇ ਹੜਤਾਲ ’ਤੇ ਬੈਠੇ ਹਨ।

ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਸਵੇਰੇ ਗੱਲਬਾਤ ਲਈ ਬੁਲਾਇਆ ਸੀ। ਇੱਥੇ ਕਿਸਾਨਾਂ ਨੇ ਖੇਤੀਬਾੜੀ ਮੰਤਰੀ ਗੁਰਮੀਤ ਖੁੱਡੀਆਂ ਦੇ ਸਾਹਮਣੇ ਆਪਣੀਆਂ ਮੰਗਾਂ ਰੱਖੀਆਂ। ਕਿਸਾਨਾਂ ਦੀ 19 ਦਸੰਬਰ ਨੂੰ ਸੀਐਮ ਭਗਵੰਤ ਮਾਨ ਨਾਲ ਮੀਟਿੰਗ ਹੋਵੇਗੀ। ਇਸ ਵਿੱਚ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਵੀ ਬੁਲਾਇਆ ਜਾਵੇਗਾ। ਇਸ ਤੋਂ ਇਲਾਵਾ ਮੀਟਿੰਗ ਵਿੱਚ ਕਿਸਾਨਾਂ ਨੇ ਮੁੱਖ ਮੰਤਰੀ ਦੇ ਟਵੀਟ ‘ਤੇ ਇਤਰਾਜ਼ ਜ਼ਾਹਰ ਕੀਤਾ ਹੈ ਕਿ ਕਿਸਾਨਾਂ ਨੂੰ ਧਰਨੇ ਲਈ ਲੋਕ ਨਹੀਂ ਮਿਲ ਰਹੇ।

ਇਸ ਦੇ ਨਾਲ ਹੀ ਪੰਚਕੂਲਾ ਵਿੱਚ ਕਿਸਾਨਾਂ ਨੇ ਰਾਜਪਾਲ ਬੰਡਾਰੂ ਦੱਤਾਤ੍ਰੇਅ ਨਾਲ ਮੁਲਾਕਾਤ ਕਰਕੇ ਧਰਨਾ ਖਤਮ ਕਰਨ ਦਾ ਐਲਾਨ ਕੀਤਾ ਹੈ। 11 ਦਸੰਬਰ ਨੂੰ ਸੰਯੁਕਤ ਕਿਸਾਨ ਮੋਰਚਾ ਹਰਿਆਣਾ ਦੇ ਆਗੂ ਮੀਟਿੰਗ ਕਰਕੇ ਰਣਨੀਤੀ ਤਿਆਰ ਕਰਨਗੇ। ਕਿਸਾਨਾਂ ਦਾ ਕਹਿਣਾ ਹੈ ਕਿ ਉਹ ਉਦੋਂ ਤੱਕ ਉਡੀਕ ਕਰਨਗੇ।

ਕਿਸਾਨਾਂ ਦੇ ਮੈਗਾ ਮਾਰਚ ਦੇ ਦੂਜੇ ਦਿਨ ਕਿਸਾਨ ਆਗੂ ਰਾਕੇਸ਼ ਟਿਕੈਤ ਪੰਚਕੂਲਾ ਪਹੁੰਚੇ ਸਨ, ਜਿੱਥੇ ਉਨ੍ਹਾਂ ਕਿਸਾਨਾਂ ਨਾਲ ਅੰਦੋਲਨ ਸਬੰਧੀ ਵਿਚਾਰ-ਵਟਾਂਦਰਾ ਕੀਤਾ। ਟਿਕੈਤ ਨੇ ਕਿਹਾ ਕਿ ਜੇ ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਨਾ ਲਿਆ ਤਾਂ ਅੰਦੋਲਨ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਕੇਂਦਰ ਸਰਕਾਰ ਕਿਸਾਨਾਂ ਦੀ ਹਮੇਸ਼ਾ ਅਣਦੇਖੀ ਕਰਦੀ ਰਹੀ ਹੈ, ਜਿਸ ਨੂੰ ਹੁਣ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

Exit mobile version