ਪੈਟਰੋਲ ਡੀਜ਼ਲ ਅਤੇ ਗੈਸ ਦੀਆਂ ਕੀਮਤਾਂ ਖ਼ਿਲਾਫ਼ ਕਿਸਾਨਾਂ ਅਤੇ ਆਮ ਲੋਕਾਂ ਦਾ ਰੋਸ ਪ੍ਰਦਰਸ਼ਨ

ਚੰਡੀਗੜ੍ਹ : ਪੈਟਰੋਲ ਡੀਜ਼ਲ ਅਤੇ ਗੈਸ ਦੀਆਂ ਵੱਧ ਰਹੀਆਂ ਕੀਮਤਾਂ ਨੂੰ ਲੈ ਕੇ ਕਿਸਾਨਾਂ ਵਲੋਂ ਰੋਸ ਪ੍ਰਦਰਸ਼ ਕਰਕੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ | ਕਿਸਾਨਾਂ ਨੇ ਕਿਹਾ ਕੇ ਸਰਕਾਰ ਵਲੋਂ ਲਗਾਤਾਰ ਪੈਟਰੋਲ ਡੀਜ਼ਲ ਅਤੇ ਗੈਸ ਦੀ ਕੀਮਤਾਂ ਵਿੱਚ ਵਾਧਾ ਕੀਤਾ ਜਾ ਰਿਹਾ ਹੈ ਜਿਸ ਕਰਕੇ ਲੋਕ ਬਹੁਤ ਤੰਗ ਹਨ। ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਸਣੇ ਕਿਸਾਨ ਵੱਧ ਰਹੀ ਮਹਿੰਗਾਈ ਖ਼ਿਲਾਫ਼ ਟਰੈਕਟਰਾਂ, ਸਕੂਟਰਾਂ, ਮੋਟਰਾਈਕਲਾਂ ਤੇ ਖਾਲੀ ਗੈਸ ਸਿਲੰਡਰਾਂ ਨਾਲ ਸੜਕਾਂ ਤੇ ਪ੍ਰਦਰਸ਼ਨ ਕਰ ਰਹੇ ਹਨ ।

ਇਸ ਪ੍ਰਦਰਸ਼ਨ ਵਿੱਚ ਕਿਸਾਨਾਂ ਨੂੰ ਜਿਥੇ ਆਮ ਲੋਕਾਂ ਦਾ ਸਮਰਥਨ ਮਿਲ ਰਿਹਾ ਹੈ ਉੱਥੇ ਟਰੈਫਿਕ ਵਿੱਚ ਰੁਕਾਵਟ ਨਹੀਂ ਪਾਈ ਗਈ। ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਪਹਿਲਾਂ ਤਿੰਨ ਖੇਤੀ ਕਾਨੂੰਨ ਲਿਆ ਕੇ ਕਿਸਾਨਾਂ ਨੂੰ ਤਬਾਹ ਕਰਨ ਤੇ ਲੱਗੀ ਹੋਈ ਹੈ ਉੱਥੇ ਹੀ ਹੁਣ ਮਹਿੰਗਾਈ ਕਾਰਨ ਲੋਕਾਂ ਦੇ ਨੱਕ ਵਿੱਚ ਦਮ ਕੀਤਾ ਹੋਇਆ ਹੈ |

ਇਸ ਮੌਕੇ ਨੌਜਵਾਨ ਕਿਸਾਨ ਆਗੂਆਂ ਨੇ ਕਿਹਾ ਕਿ ਹੁਣ ਲੋਕ ਜਾਗਰੂਕ ਹੋ ਚੁੱਕੇ ਹਨ ਤੇ ਹੁਣ ਸਰਕਾਰਾਂ ਉਨ੍ਹਾਂ ਨਾਲ ਧੱਕਾ ਨਹੀਂ ਕਰ ਸਕਦੀਆਂ। ਇਸ ਲਈ ਕਿਸਾਨ ਜਥੇਬੰਦੀਆਂ ਨੇ ਦੇਸ਼ ਵਾਸੀਆਂ ਦੇ ਸਾਥ ਦੀ ਮੰਗ ਕੀਤੀ।

ਟੀਵੀ ਪੰਜਾਬ ਬਿਊਰੋ