Site icon TV Punjab | Punjabi News Channel

ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਣ ਜਾ ਰਹੇ ਸਿੱਧੂ ਦਾ ਕਿਸਾਨ ਜਥੇਬੰਦੀਆਂ ਵੱਲੋਂ ਵਿਰੋਧ

ਜਲੰਧਰ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵੇਂ ਬਣੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦਾ ਅੱਜ ਕਿਸਾਨ ਜਥੇਬੰਦੀਆਂ ਵੱਲੋਂ ਵਿਰੋਧ ਕੀਤਾ ਗਿਆ। ਨਵਜੋਤ ਸਿੰਘ ਸਿੱਧੂ ਦਾ ਅੱਜ ਡੇਰਾ ਸੰਤ ਸਰਵਣ ਦਾਸ ਜੀ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਣ ਦਾ ਪ੍ਰੋਗਰਾਮ ਸੀ।

ਜਦੋਂ ਇਸ ਦੀ ਭਿਣਕ ਕਿਸਾਨ ਜਥੇਬੰਦੀਆਂ ਨੂੰ ਪਈ ਤਾਂ ਉਨ੍ਹਾਂ ਦੇ ਆਉਣ ਤੋਂ ਪਹਿਲਾਂ ਹੀ ਕਿਰਤੀ ਕਿਸਾਨ ਯੂਨੀਅਨ ਦੇ ਆਗੂਆਂ ਨੇ ਗੇਟ ਤੇ ਹਾਈਵੇ ‘ਤੇ ਪਹੁੰਚ ਕੇ ਨਵਜੋਤ ਸਿੰਘ ਸਿੱਧੂ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ।

ਇਸ ਮੌਕੇ ‘ਤੇ ਪੁਲਿਸ ਪ੍ਰਸ਼ਾਸਨ ਵੱਲੋਂ ਵੀ ਸੁਰੱਖਿਆ ਦੇ ਪ੍ਰਬੰਧ ਕੀਤੇ ਗਏ ਹਨ।

ਟੀਵੀ ਪੰਜਾਬ ਬਿਊਰੋ

Exit mobile version