TV Punjab | Punjabi News Channel

ਅਸ਼ਵਨੀ ਸ਼ਰਮਾ ਅਤੇ ਸੋਮ ਪ੍ਰਕਾਸ਼ ਦਾ ਕਿਸਾਨਾਂ ਵਲੋਂ ਜ਼ਬਰਦਸਤ ਵਿਰੋਧ

ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਵਲੋਂ ਲਗਾਤਾਰ ਬਾਜਪਾ ਆਗੂਆਂ ਦਾ ਵਿਰੋਧ ਕੀਤਾ ਜਾ ਰਿਹਾ ਹੈ । ਜਿਸ ਦੇ ਚਲਦਿਆਂ ਅੱਜ ਮੁਕੇਰੀਆਂ ‘ਚ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਅਤੇ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਦਾ ਕਿਸਾਨਾਂ ਵੱਲੋਂ ਵਿਰੋਧ ਕੀਤਾ ਗਿਆ।ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ ਕਿਹਾ ਕਿ ਜਦੋਂ ਤੱਕ ਕੇਂਦਰ ਦੀ ਮੋਦੀ ਸਰਕਾਰ ਖੇਤੀ ਕਾਨੂੰਨਾਂ ਨੂੰ ਵਾਪਸ ਨਹੀਂ ਲੈਂਦੀ ਉਦੋਂ ਤੱਕ ਭਾਜਪਾ ਆਗੂਆਂ ਨੂੰ ਪੰਜਾਬ ‘ਚ ਨਾ ਮੀਟਿੰਗਾਂ ਕਰਨ ਦਿੱਤੀਆਂ ਜਾਣਗੀਆਂ ਅਤੇ ਨਾ ਹੀ ਪਿੰਡਾਂ ‘ਚ ਵੜਨ ਦਿੱਤਾ ਜਾਏਗਾ।ਇਸ ਮੌਕੇ ਵਿਰੋਧ ਕਰ ਰਹੇ ਕਿਸਾਨਾਂ ਨੂੰ ਰੋਕਣ ਦੌਰਾਨ ਪੁਲਿਸ ਨਾਲ ਵੀ ਧੱਕਾ-ਮੁੱਕੀ ਹੋਈ।

 

Exit mobile version