ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵੇਂ ਨਿਯੁਕਤ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਅੱਜ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ ਹੈ।ਸਿੱਧੂ ਅੱਜ ਚਮਕੌਰ ਸਾਹਿਬ ਨਤਮਸਤਕ ਹੋਣ ਲਈ ਪਹੁੰਚੇ ਸੀ।ਇਸ ਦੌਰਾਨ ਕਿਸਾਨਾਂ ਵੱਲੋਂ ਉਨ੍ਹਾਂ ਦਾ ਕਾਲੀਆਂ ਝੰਡੀਆਂ ਦਿਖਾ ਕੇ ਵਿਰੋਧ ਕੀਤਾ ਗਿਆ।

ਕਿਸਾਨਾਂ ਨੇ ਕਿਹਾ ਕਿ, ” ਸਿੱਧੂ ਤਾਂ ਦਲ ਬਦਲੂ ਹੈ, ਅੱਜ ਤੱਕ ਤਿੰਨ ਖੇਤੀ ਕਾਨੂੰਨਾਂ ਦੇ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਸਮਰਥਨ ਵਿੱਚ ਕੁੱਝ ਨਹੀਂ ਕਿਹਾ।” ਕਿਸਾਨ ਯੂਨੀਅਨ ਦੇ ਆਗੂਆਂ ਨੇ ਕਿਹਾ ਕਿ “ਪਿਛਲੇ 6 ਮਹੀਨਿਆਂ ਤੋਂ ਪੰਜਾਬ ਦੇ ਕਿਸਾਨ ਤਿੰਨ ਕਾਲੇ ਕਾਨੂੰਨ ਰੱਦ ਕਰਵਾਉਣ ਲਈ ਦਿੱਲੀ ਦੀਆਂ ਬਰੂਹਾਂ ‘ਤੇ ਪਿਚਲੇ ਲਗਭਗ 8 ਮਹੀਨਿਆਂ ਤੋਂ ਬੈਠੇ ਹਨ ਪਰ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੇ ਹੱਕ ਵਿੱਚ ਇਕ ਦਿਨ ਵੀ ਦਿੱਲੀ ਜਾ ਕੇ ਹਾਅ ਦਾ ਨਾਅਰਾ ਨਹੀਂ ਮਾਰਿਆ ਗਿਆ|
Filed under

