Site icon TV Punjab | Punjabi News Channel

ਕਾਂਗਰਸੀ ਵਿਧਾਇਕ ਰਾਜਾ ਵੜਿੰਗ ਦਾ ਕਿਸਾਨਾਂ ਵਲੋਂ ਵਿਰੋਧ

ਪਾਰਕ ਬਣਾਉਣ ਦਾ ਕੰਮ ਸ਼ੁਰੂ ਕਰਵਾਉਣ ਆਏ ਰਾਜਾ ਵੜਿੰਗ ਦਾ ਕਿਸਾਨਾਂ ਵਲੋਂ ਵਿਰੋਧ ਕੀਤਾ ਗਿਆ | ਕਿਸਾਨਾਂ ਨੇ ਰਾਜਾ ਵੜਿੰਗ ਨੂੰ ਘੇਰ ਲਿਆ ਤੇ ਤਿੱਖੇ ਸਵਾਲ ਕੀਤੇ। ਕਿਸਾਨਾਂ ਨੇ ਜੰਮ ਕੇ ਕਾਂਗਰਸੀ ਆਗੂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਕਿਸਾਨ ਆਗੂਆਂ ਨੇ ਕਿਹਾ ਕਿ ਕਿਸੇ ਵੀ ਸਿਆਸੀ ਆਗੂ ਨੇ ਉਨ੍ਹਾਂ ਦੇ ਹੱਕਾਂ ਲਈ ਆਵਾਜ਼ ਨਹੀਂ ਉਠਾਈ। ਉਨ੍ਹਾਂ ਕਿਹਾ ਕਿ ਹੁਣ ਵੋਟਾਂ ਨੇੜੇ ਹੋਣ ਕਾਰਨ ਸਿਆਸੀ ਧਿਰ ਦੇ ਆਗੂ ਵੀ ਪਿੰਡਾਂ ਅਤੇ ਸ਼ਹਿਰਾਂ ਵਿੱਚ ਗੇੜੇ ਮਾਰਨ ਲੱਗੇ ਹਨ, ਜਦ ਕਿ ਚੋਣਾਂ ਤੋਂ ਪਹਿਲਾਂ ਕਈ ਵਾਅਦੇ ਕਰਕੇ ਸੱਤਾ ਵਿੱਚ ਆਈ ਪਾਰਟੀ ਨੇ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ।

 

Exit mobile version