ਲਖੀਮਪੁਰ ਖੀਰੀ ਮਾਮਲੇ ਦੇ ਵਿਰੋਧ ’ਚ ਕਿਸਾਨਾਂ ਨੇ ਜਲੰਧਰ ਦੇ ਡੀ. ਸੀ. ਦਫ਼ਤਰ ਮੂਹਰੇ ਦਿੱਤਾ ਧਰਨਾ

ਲਖੀਮਪੁਰ ਖੀਰੀ ’ਚ ਵਾਪਰੀ ਘਟਨਾ ਨੂੰ ਲੈ ਕੇ ਕਿਸਾਨਾਂ ਰੋਹ ’ਚ ਆ ਗਏ ਹਨ। ਇਸੇ ਸਬੰਧ ’ਚ ਅੱਜ ਦੇਸ਼ ਭਰ ’ਚ ਡੀ. ਸੀ. ਦਫ਼ਤਰਾਂ ਦੇ ਬਾਹਰ ਕਿਸਾਨਾਂ ਵੱਲੋਂ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਤੀ ਗਈ ਕਾਲ ਦੇ ਤਹਿਤ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਜ਼ਿਲ੍ਹਾ ਇਕਾਈ ਨੇ ਡੀ. ਸੀ. ਦਫ਼ਤਰ ਦੇ ਬਾਹਰ ਯੂ. ਪੀ. ਕਾਂਡ ਨੂੰ ਲੈ ਕੇ ਧਰਨਾ ਲਗਾਇਆ ਗਿਆ।

PunjabKesari

ਇਸ ਧਰਨੇ ਪ੍ਰਦਰਸ਼ਨ ਨੂੰ ਸਮਰਥਨ ਦੇਣ ਲਈ ਵੱਖ-ਵੱਖ ਕਿਸਾਨਾਂ ਦੇ ਇਲਾਵਾ ਮਜ਼ਦੂਰ ਅਤੇ ਵਪਾਰੀ ਵਰਗ ਵੀ ਪਹੁੰਚਿਆ ਹੋਇਆ ਹੈ। ਕਿਸਾਨਾਂ ਵੱਲੋਂ ਡੀ. ਸੀ. ਦਫ਼ਤਰ ਦੇ ਬਾਹਰ ਮੇਨ ਰੋਡ ਜਾਮ ਕਰ ਦਿੱਤਾ ਹੈ। ਕੋਈ ਅਣਸੁਖਾਵੀ ਘਟਨਾ ਨਾ ਵਾਪਰ ਜਾਵੇ, ਇਸ ਨੂੰ ਧਿਆਨ ’ਚ ਰੱਖਦੇ ਹੋਏ ਪ੍ਰਸ਼ਾਸਨ ਵੱਲੋਂ ਵੱਡੀ ਗਿਣਤੀ ’ਚ ਪੁਲਸ ਫੋਰਸ ਦੀ ਤਾਇਨਾਤੀ ਕੀਤੀ ਗਈ ਹੈ।