ਦੋ ਵਾਹਨਾਂ ਦੀ ਭਿਆਨਕ ਟੱਕਰ, ਇੱਕ ਮੌਤ

ਦੋ ਵਾਹਨਾਂ ਦੀ ਭਿਆਨਕ ਟੱਕਰ, ਇੱਕ ਮੌਤ

SHARE

Surrey: ਭਿਆਨਕ ਸੜਕ ਹਾਦਸੇ ਦੌਰਾਨ ਇੱਕ ਮੌਤ ਹੋ ਗਈ ਹੈ। 4 ਨਵੰਬਰ ਨੂੰ ਸਵੇਰੇ 12:04 ‘ਤੇ 13400 ਬਲਾਕ 88 ਐਵੇਨਿਊ ਕੋਲ਼ ਹਾਦਸਾ ਵਾਪਰਿਆ ਹੈ। ਜਿੱਥੇ ਦੋ ਵਾਹਨ ਆਪਸ ‘ਚ ਟਕਰਾ ਗਏ।
ਇੱਕ ਕਾਰ ਦੇ ਡਰਾਈਵਰ ਨੂੰ ਮੌਕੇ ‘ਤੇ ਹੀ ਮ੍ਰਿਤਕ ਐਲਾਨ ਦਿੱਤਾ ਗਿਆ ਜਦਕਿ ਤਿੰਨ ਵਿਅਕਤੀਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਜਿਨ੍ਹਾਂ ਦੀ ਹਾਲਤ ਇਸ ਸਮੇਂ ਖਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ।
ਜੇਕਰ ਕਿਸੇ ਨੂੰ ਵੀ ਇਸ ਹਾਦਸੇ ਬਾਰੇ ਕੋਈ ਜਾਣਕਾਰੀ ਹੋਵੇ ਤਾਂ ਪੁਲਿਸ ਨਾਲ਼ 604-599-0502 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

Short URL:tvp http://bit.ly/2Orovn6

    For latest Punjabi news log on to http://tvpunjab.com
    YouTube: https://www.youtube.com/TvPunjab
    Twitter: https://twitter.com/tvpunjab
    Facebook: https://www.facebook.com/TvPunjabOfficial
    Instagram: https://www.instagram.com/tvpunjab